ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਬੜੇ ਸ਼ਰਧਾਪੂਰਵਕ ਢੰਗ ਨਾਲ ਮਨਾਇਆ ਗਿਆ ਬਸੰਤ ਪੰਚਮੀ ਦਾ ਤਿਉਹਾਰ
ਮਲੋਟ: ਐੱਸ.ਡੀ.ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਸਵੇਰ ਦੀ ਸਭਾ ਦਾ ਆਰੰਭ ਜੋਤੀ ਪ੍ਰਚੰਡ ਤੇ ਸਰਸਵਤੀ ਪੂਜਨ ਤੋਂ ਸ਼ੁਰੂ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਬਸੰਤ ਪੰਚਮੀ ਦੇ ਪਵਿੱਤਰ ਤਿਉਹਾਰ ਤੇ ਇਹ ਪ੍ਰਣ ਲਿਆ ਕਿ ਉਹ ਚਾਈਨਾ ਡੋਰ ਦੀ ਵਰਤੋਂ ਨਹੀਂ ਕਰਨਗੇ। ਸਕੂਲ ਵਿੱਚ ਵਿਦਿਆਰਥੀਆਂ ਲਈ ਪਤੰਗ ਬਾਜੀ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਬਹੁਤ ਸਾਰੇ ਬੱਚਿਆਂ ਨੇ ਭਾਗ ਲਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਨੇ ਸਵੇਰ ਦੀ ਸਭਾ ਵਿੱਚ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਜਿਸ ਵਿੱਚ ਵਿਦਿਆਰਥੀਆਂ ਨੇ ਨੱਚ-ਟੱਪ ਕੇ ਅਤੇ ਭੰਗੜਾ ਪਾ ਕੇ ਇਸ ਸ਼ੁੱਭ ਦਿਨ ਦਾ ਅਨੰਦ ਮਾਣਿਆ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬਸੰਤ ਰੁੱਤ ਦੀ ਮਹੱਤਤਾ ਬਾਰੇ ਦੱਸਿਆ ਅਤੇ ਇਸ ਦੇ ਨਾਲ ਹੀ ਨਾਈਲੋਨ ਤੋਂ ਬਣੀ ਚਾਈਨਾ ਡੋਰ ਦੇ ਕਾਰਨ ਪੰਛੀਆਂ ਅਤੇ ਮਨੁੱਖਤਾ ਨੂੰ ਹੋਣ ਵਾਲੇ ਨੁਕਸਾਨ ਬਾਰੇ ਵੀ ਦੱਸਿਆ। ਅੰਤ ਵਿੱਚ ਪ੍ਰਿੰਸੀਪਲ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਬਸੰਤ ਪੰਚਮੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਨਾਲ ਹੀ ਸੰਪੂਰਨ ਸਮਾਰੋਹ ਦੇ ਸਹਾਇਕ ਅਧਿਆਪਕ ਲਲਿਤਾ ਕਮਰਾ ਅਤੇ ਪੂਜਾ ਰਾਣੀ ਦਾ ਤਹਿ-ਦਿਲੋਂ ਧੰਨਵਾਦ ਕੀਤਾ। Author: Malout Live