ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਮਾਤਾ ਗੁਜ਼ਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੇ ਇਤਿਹਾਸ ਤੋਂ ਜਾਣੂੰ ਕਰਵਾਇਆ

ਮਲੋਟ: ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਵੈਰਾਗਮਈ ਮਹੀਨੇ ਨੂੰ ਮੁੱਖ ਰੱਖਦਿਆਂ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਵਿਦਿਆਰਥੀਆਂ ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜ਼ਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੇ ਜੀਵਨ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਨਾਲ-ਨਾਲ ਸਿੱਖ ਧਰਮ ਦੇ ਇਤਿਹਾਸ ਸੰਬੰਧੀ ਜਾਣੂੰ ਕਰਵਾਇਆ ਗਿਆ। ਉਨਾਂ ਨੂੰ ਇਹ ਵੀ ਦੱਸਿਆ ਗਿਆ ਕਿ ਉਹਨਾਂ ਨੇ

ਖਾਲਸਾ ਪੰਥ ਦੇ ਸਿਧਾਂਤਾਂ ਨੂੰ ਕਾਇਮ ਰੱਖਦੇ ਹੋਏ ਆਪਣੀ ਕੌਮ ਦੀ ਖਾਤਰ ਸ਼ਹਾਦਤ ਪ੍ਰਾਪਤ ਕੀਤੀ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਾਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜ਼ਰੀ ਜੀ ਅਤੇ ਚਾਰ ਸਾਹਿਬਜ਼ਾਦਿਆਂ ਨੂੰ ਕੋਟਿ-ਕੋਟਿ ਪ੍ਰਣਾਮ ਕਰਨਾ ਚਾਹੀਦਾ ਹੈ, ਜਿੰਨ੍ਹਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨ੍ਹਾਂ ਜ਼ੁਲਮ ਦੇ ਖਿਲਾਫ ਆਵਾਜ਼ ਉਠਾਈ। ਖਾਲਸਾ ਦੇ ਸਿਧਾਂਤਾਂ ਨੂੰ ਮੁੱਖ ਰੱਖਦਿਆਂ ਆਪਣੀ ਕੌਮ ਦੀ ਹੱਕ ਸੱਚ ਦੀ ਲੜਾਈ ਲੜਦੇ ਹੋਏ ਆਪਣੀਆਂ ਸ਼ਹਾਦਤਾਂ ਦਿੱਤੀਆਂ। Author: Malout Live