ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੁਆਰਾ ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਵਿਦਿਆਰਥੀਆਂ ਲਈ ਭਿੰਨ-ਭਿੰਨ ਪ੍ਰਤੀਯੋਗਿਤਾਵਾਂ ਦਾ ਆਯੋਜਨ

ਮਲੋਟ:- ਸਥਾਨਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਦੀ ਅਗਵਾਈ ਵਿੱਚ 'ਅੰਤਰਰਾਸ਼ਟਰੀ ਮਜ਼ਦੂਰ ਦਿਵਸ' ਦੇ ਮੌਕੇ ਤੇ ਸਕੂਲ ਵਿੱਚ ਵਿਦਿਆਰਥੀਆਂ ਵਿਚਕਾਰ ਭਿੰਨ-ਭਿੰਨ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ। ਇਸ ਮੌਕੇ ਤੇ ਪਹਿਲੀ ਤੋਂ ਪੰਜਵੀਂ ਕਲਾਸ ਦੇ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਤੇ ਸਟੋਪ ਚਾਇਲਡ ਲੇਬਰ ਦੇ ਵਿਸ਼ੇ

ਤੇ ਐਕਟ ਪੇਸ਼ ਕੀਤੇ ਅਤੇ ਛੇਵੀਂ ਤੋਂ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦਾ ਸਟੋਪ ਚਾਇਲਡ ਲੇਬਰ ਵਿਸ਼ੇ ਨਾਲ ਸੰਬੰਧਿਤ ਸਲੋਗਨ ਪ੍ਰਤੀਯੋਗਤਾ ਕਰਵਾਈ ਗਈ। ਇਸ ਅਵਸਰ ਤੇ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਬਾਲ ਮਜ਼ਦੂਰੀ ਨੂੰ ਵਧਾਉਣਾ ਨਹੀਂ ਚਾਹੀਦਾ ਬਲਕਿ ਇਸ ਨੂੰ ਰੋਕਣ ਲਈ ਉਪਰਾਲੇ ਕਰਨੇ ਚਾਹੀਦੇ ਹਨ ਤੇ ਇਸਦੇ ਨਾਲ ਹੀ ਉਹਨਾਂ ਨੇ ਇਨ੍ਹਾਂ ਪ੍ਰਤੀਯੋਗਿਤਾਵਾਂ ਵਿੱਚ ਪਹਿਲੇ, ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ, ਸਮੂਹ ਵਿਦਿਆਰਥੀਆਂ ਨੂੰ ਵਧਾਈ ਦਿੱਤੀ। Author : Malout Live