District NewsMalout NewsPunjab
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿੱਚ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਕੀਤੇ ਗਏ ਵਿਸ਼ੇਸ਼ ਉਪਰਾਲੇ
ਮਲੋਟ:- ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿੱਚ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਬੱਚਿਆਂ ਰਾਹੀਂ ਚਾਰਟ ਬਣਾ ਕੇ, ਕਵਿਤਾ ਉਚਾਰਨ ਅਤੇ ਭਾਸ਼ਣ ਕਲਾ ਰਾਹੀਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਵਿੱਚ 18 ਸਾਲ ਤੋਂ ਲੈ ਕੇ ਹਰ ਉਮਰ ਤੇ ਵਰਗ ਦੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਗਿਆ।
ਪ੍ਰਿੰਸੀਪਲ ਮੈਡਮ ਸ਼੍ਰੀਮਤੀ ਪੂਜਾ ਕਾਮਰਾ ਨੇ ਵਿਦਿਆਰਥੀਆਂ ਦੀ ਪ੍ਰਸ਼ੰਸ਼ਾ ਕੀਤੀ ਤੇ ਨਾਲ ਹੀ 18 ਸਾਲ ਦੇ ਵਿਦਿਆਰਥੀ ਜੋ ਪਹਿਲੀ ਵਾਰ ਵੋਟ ਪਾਉਣ ਜਾ ਰਹੇ ਹਨ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਦੱਸਿਆ ਅੰਤ ਵਿੱਚ ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਆਪਣੀ ਵੋਟ ਬਿਨਾਂ ਕਿਸੇ ਡਰ ਤੇ ਲਾਲਚ ਤੋਂ ਪਾਉਣ ਲਈ ਅਪੀਲ ਕੀਤੀ।