District NewsMalout News

ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਕਰਵਾਇਆ ਸਲਾਨਾ ਇਨਾਮ ਵੰਡ ਸਮਾਰੌਹ

ਮਲੋਟ:- ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿੱਚ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬੱਠਲਾ ਵਾਟਸ ਦੀ ਅਗਵਾਈ ਹੇਠ ਸਕੂਲ ਵਿੱਚ ਸਲਾਨਾ ਇਨਾਮ ਵੰਡ ਸਮਾਰੌਹ ਕਰਵਾਇਆ ਗਿਆ। ਜਿਸ ਵਿੱਚ ਸਕੂਲ ਦੇ ਨਰਸਰੀ ਤੋਂ ਗਿਆਰਵੀਂ (ਗੈਰ ਬੋਰਡ) ਕਲਾਸਾਂ ਦੀ ਸਾਲਾਨਾ ਪ੍ਰੀਖਿਆ ਵਿੱਚ ਪਹਿਲੇ ਅਤੇ ਦੂਸਰੇ ਅਤੇ ਤੀਸਰੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਦੀ ਪ੍ਰਿੰਸੀਪਲ ਦੁਆਰਾ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਸਮਾਰੌਹ ਵਿੱਚ ਵਿਦਿਆਰਥੀਆਂ ਦੇ ਮਾਤਾ ਪਿਤਾ ਵੀ ਪਹੁੰਚੇ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣਾ, ਆਪਣੇ ਮਾਤਾ-ਪਿਤਾ ਤੇ ਸਕੂਲ ਦਾ ਨਾਂ ਰੌਸ਼ਨ ਕਰ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਅਧਿਆਪਕਾਂ ਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ।

Leave a Reply

Your email address will not be published. Required fields are marked *

Back to top button