ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਪੰਜਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਮਲੋਟ: ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਾਨਦਾਰ ਰਿਹਾ। ਜਿਸ ਵਿੱਚ ਰਾਘਵ ਕੁਮਾਰ ਮੌਂਗਾ ਸਪੁੱਤਰ ਦੀਪਕ ਕੁਮਾਰ, ਵਿਸ਼ਾਲੀ ਸਪੁੱਤਰੀ ਮੁਕੇਸ਼ ਕੁਮਾਰ, ਵੀਰਪਾਲ ਸਪੁੱਤਰੀ ਮਨਜੀਤ ਕੁਮਾਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲਾ, ਪਲਕ ਸਪੁੱਤਰੀ ਸੰਜੀਵ ਕੁਮਾਰ ਨੇ 500 ਵਿੱਚੋਂ 499 ਅੰਕ ਪ੍ਰਾਪਤ ਕਰਕੇ ਦੂਸਰਾ, ਗੀਤੂ ਸਪੁੱਤਰੀ ਸੁਨੀਲ ਕੁਮਾਰ ਨੇ 500 ਵਿੱਚੋਂ 498 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾ. ਨੀਰੂ ਬੱਠਲਾ ਵਾਟਸ ਨੇ ਦੱਸਿਆ ਕਿ ਸਕੂਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 100% ਰਿਹਾ।

ਜਿਸ ਵਿੱਚ ਉਹਨਾਂ ਦੇ ਸਕੂਲ ਦੇ 3 ਵਿਦਿਆਰਥੀਆਂ ਨੇ 100%, 47 ਵਿਦਿਆਰਥੀਆਂ ਨੇ 95% ਤੋਂ ਵੱਧ ਅਤੇ 88 ਵਿਦਿਆਰਥੀਆਂ ਨੇ 90% ਤੋਂ ਵੱਧ ਅਤੇ 120 ਵਿਦਿਆਰਥੀਆਂ ਨੇ 80% ਤੋਂ ਉੱਪਰ ਅੰਕ ਪ੍ਰਾਪਤ ਕੀਤੇ ਹਨ। ਇਸ ਦੌਰਾਨ ਸਕੂਲ ਦੀ ਮੈਨੇਜਿੰਗ ਕਮੇਟੀ ਅਤੇ ਸਕੂਲ ਦੀ ਪ੍ਰਿੰਸੀਪਲ ਨੇ ਬੱਚਿਆਂ, ਉਨਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਇਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਹ ਸਭ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਸਖਤ ਮਿਹਨਤ ਸਦਕਾ ਸੰਭਵ ਹੋਇਆ ਹੈ, ਉਹ ਇਹ ਕਾਮਨਾ ਕਰਦੇ ਹਨ ਕਿ ਉਹ ਭਵਿੱਖ ਵਿੱਚ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਨਗੇ ਅਤੇ ਆਪਣੇ ਸਕੂਲ ਅਤੇ ਸ਼ਹਿਰ ਦਾ ਨਾਮ ਉੱਚਾ ਕਰਦੇ ਰਹਿਣਗੇ। Author: Malout Live