ਐੱਸ. ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੁਆਰਾ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ

ਮਲੋਟ:- ਸਥਾਨਕ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਸ਼੍ਰੀਮਤੀ ਨੀਰੂ ਬਠਲਾ ਵਾਟਸ ਦੀ ਯੋਗ ਅਗਵਾਈ ਅਤੇ ਐਕਟੀਵਿਟੀ ਇੰਚਾਰਜ ਰੀਤੂ ਰਾਣੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਜਿਸ ਦੇ ਅੰਤਰਗਤ ਸਕੂਲ ਵੱਲੋਂ ਸਕੂਲ ਦੇ ਸਮੂਹ ਵਿਦਿਆਰਥੀਆਂ ਨੂੰ ਗਰਮੀ ਦੀਆਂ ਛੁੱਟੀਆਂ ਤੋਂ ਪਹਿਲਾਂ ਸਕੂਲ ਵਿੱਚ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਕੁੱਝ ਯੋਗ ਆਸਣਾਂ ਦਾ ਅਭਿਆਸ ਕਰਵਾਇਆ ਗਿਆ ਤੇ ਇਸ ਨੂੰ ਹੀ ਧਿਆਨ ਵਿੱਚ ਰੱਖਦੇ ਹੋਏ ਪਿੱਛਲੇ ਕੁੱਝ ਦਿਨਾਂ ਤੋਂ ਯੋਗ ਐਕਟੀਵਿਟੀਜ਼ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਦੁਆਰਾ ਆਪਣੇ ਘਰਾਂ ਵਿੱਚ ਯੋਗ ਦੇ ਭਿੰਨ-ਭਿੰਨ ਆਸਣਾਂ ਨੂੰ ਕਰਦੇ ਹੋਏ ਦੀਆ ਤਸਵੀਰਾਂ ਆਪਣੇ ਅਧਿਆਪਕਾਂ ਨੂੰ ਭੇਜੀਆਂ ਗਈਆਂ।                

ਇਸ ਆਨਲਾਈਨ ਐਕਟੀਵਿਟੀਜ਼ ਵਿੱਚ ਸਕੂਲ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਤੇ ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਅੱਜ ਹਰ ਇੱਕ ਵਿਅਕਤੀ ਆਪਣੇ ਜੀਵਨ ਵਿਚ ਇਨ੍ਹਾਂ ਵਿਅਸਤ ਹੋ ਗਿਆ ਹੈ ਕਿ ਉਸ ਵਿੱਚ ਮਾਨਸਿਕ ਅਤੇ ਸਰੀਰਿਕ ਨਕਾਰਾਤਮਕਤਾ ਆ ਚੁੱਕੀ ਹੈ ਤੇ ਯੋਗ ਹੀ ਇਕ ਅਜਿਹਾ ਸਾਧਨ ਹੈ ਜੋ ਇਸ ਨਕਾਰਾਤਮਕਤਾ ਨੂੰ ਦੂਰ ਕਰਨ ਅਤੇ ਸਾਨੂੰ ਸਰੀਰਿਕ ਅਤੇ ਮਾਨਸਿਕ ਤੌਰ ਤੇ ਤੰਦਰੁਸਤ ਅਤੇ ਸਿਹਤਮੰਦ ਬਣਾਉਣ ਵਿਚ ਸਹਾਇਤਾ ਕਰਦਾ ਹੈ। ਇਸਦੇ ਨਾਲ ਉਹਨਾਂ ਨੇ ਦੱਸਿਆ ਕਿ ਯੋਗ ਸਾਨੂੰ ਵੱਖ-ਵੱਖ ਕਿਸਮਾਂ ਦੀਆਂ ਬਿਮਾਰੀਆਂ ਨਾਲ ਲੜਨ ਵਿੱਚ ਸਹਾਇਤਾ ਕਰਦਾ ਹੈ ਅਤੇ ਸਾਡੀ ਪਾਚਨ ਤੰਤਰ ਨੂੰ ਵੀ ਮਜ਼ਬੂਤ ​​ਕਰਦਾ ਹੈ।ਇਸ ਲਈ ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਯੋਗ ਨੂੰ ਆਪਣੇ ਜੀਵਨ ਦਾ ਮੁੱਢਲਾ ਅੰਗ ਬਣਾ ਲੈਣਾ ਚਾਹੀਦਾ ਹੈ।

Author: Malout Live