District NewsMalout News
ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ ਮਨਾਇਆ ਗਿਆ ਤੀਆਂ ਦਾ ਤਿਉਹਾਰ
ਮਲੋਟ:- ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਰੱਥੜੀਆਂ ਵਿਖੇ ਤੀਆਂ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਬੱਚਿਆਂ ਨੇ ਪੀਘਾਂ ਝੂਟ ਕੇ ਸਾਉਣ ਦੇ ਮਹੀਨੇ ਦਾ ਆਨੰਦ ਮਾਣਿਆ। ਬੱਚਿਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਇਸ ਪ੍ਰੋਗਰਾਮ ਵਿੱਚ 10+2 ਕਾਮਰਸ ਦੀ ਵਿਦਿਆਰਥਣ ਮੁਸਕਾਨ ਕੌਰ
ਨੂੰ ਮਿਸ ਤੀਜ, 10+1 ਆਰਟਸ ਦੀ ਵਿਦਿਆਰਥਣ ਗੁਰਪ੍ਰੀਤ ਕੌਰ ਨੂੰ ਬੈਸਟ ਸਮਾਇਲ ਅਤੇ ਪਹਿਲੀ ਜਮਾਤ ਦੀ ਵਿਦਿਆਰਥਣ ਪਰਨੀਤ ਕੌਰ ਨੂੰ ਬੈਸਟ ਡਰੈੱਸ ਲਈ ਇਨਾਮ ਤਕਸੀਮ ਕੀਤੇ ਗਏ। ਅੰਤ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਕਾਮਰਾ ਨੇ ਸਮੂਹ ਕਮੇਟੀ ਮੈਂਬਰਜ਼, ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਤੀਆਂ ਦੇ ਤਿਉਹਾਰ ਦੀ ਵਧਾਈ ਦਿੱਤੀ।
Author: Malout Live