ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜਿਲ੍ਹਾ ਜੇਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਰਚ ਅਭਿਆਨ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ਼੍ਰੀ. ਭਾਗੀਰਥ ਸਿੰਘ ਮੀਨਾ ਆਈ.ਪੀ.ਐੱਸ, ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਜਿਲ੍ਹਾ ਜੇਲ ਸੁਧਾਰ ਘਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਵਿੱਚ ਸ਼੍ਰੀ ਸੰਜੀਵ ਗੋਇਲ ਡੀ.ਐੱਸ.ਪੀ, ਸ਼੍ਰੀ ਫਤਿਹ ਸਿੰਘ ਬਰਾੜ ਡੀ.ਐੱਸ.ਪੀ ਮਲੋਟ, ਸ਼੍ਰੀ ਜਸਬੀਰ ਸਿੰਘ ਡੀ.ਐੱਸ.ਪੀ ਗਿੱਦੜਬਾਹਾ, ਮੁੱਖ ਅਫਸਰਾਂਨ ਥਾਣਾ ਤੋਂ ਇਲਾਵਾ 150 ਦੇ ਕਰੀਬ

ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼੍ਰੀ ਵਰੁਣ ਕੁਮਾਰ ਸੁਪਰੀਡੈਂਟ ਜੇਲ ਨਾਲ ਮਿਲ ਕੇ ਅਚਨਚੇਤ ਜੇਲ ਅੰਦਰ ਸਰਚ ਅਭਿਆਨ ਚਲਾਇਆ ਗਿਆ। ਇਹ ਆਪਰੇਸ਼ਨ ਕਰੀਬ 03 ਘੰਟੇ ਚਲਾਇਆ ਗਿਆ। ਜਿਲ੍ਹਾ ਪੁਲਿਸ ਮੁੱਖੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਜੇਲ ਸ਼੍ਰੀ ਮੁਕਤਸਰ ਸਾਹਿਬ ਵਿਖੇ ਸਾਰੀਆਂ ਬੈਰਕਾਂ, ਜੇਲ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰਸਤਿਆਂ, ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਤਰ੍ਹਾਂ ਸਰਚ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਜੇਲ ਅੰਦਰ ਗੈਂਗਸਟਰਾਂ ਦੇ ਨੈੱਟਵਰਕ ਨੂੰ ਤੋੜਨਾ ਹੈ। Author: Malout Live