ਡੀ.ਏ.ਵੀ ਕਾਲਜ, ਮਲੋਟ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਦੂਜਾ ਦਿਨ
ਮਲੋਟ: ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦੇ ਦੂਸਰੇ ਦਿਨ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫਸਰਾਂ ਡਾ. ਜਸਬੀਰ ਕੌਰ ਅਤੇ ਡਾ. ਵਿਨੀਤ ਕੁਮਾਰ ਦੀ ਅਗਵਾਈ ਵਿੱਚ ਵਲੰਟੀਅਰਾਂ ਨੇ ਸਵੱਛ ਭਾਰਤ ਅਭਿਆਨ ਥੀਮ ਅਧੀਨ ਕਾਲਜ ਦੀ ਸਫਾਈ ਕੀਤੀ। ਇਸ ਤੋਂ ਇਲਾਵਾ ਵਲੰਟੀਅਰਾਂ ਨੂੰ ਜਾਗਰੂਕ ਕਰਨ ਲਈ ਐਡਵੋਕੇਟ ਗੁਰਪਨੀਤ ਕੌਰ ਮਾਨ ਦਾ ਲੈਕਚਰ ਵੀ ਕਰਵਾਇਆ ਗਿਆ। ਸਭ ਤੋਂ ਪਹਿਲਾ ਪ੍ਰਿੰਸੀਪਲ ਅਤੇ ਐੱਨ.ਐੱਸ.ਐੱਸ ਪ੍ਰੋਗਰਾਮ ਅਫਸਰਾਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਮਹਿਮਾਨ ਦਾ ਸਵਾਗਤ ਕੀਤਾ ਗਿਆ।
ਐਡਵੋਕੇਟ ਗੁਰਪਨੀਤ ਕੌਰ ਮਾਨ ਨੇ ਐੱਨ.ਐੱਸ.ਐੱਸ ਵਲੰਟੀਅਰਾਂ ਨੂੰ ਉਹਨਾਂ ਦੇ ਅਧਿਕਾਰਾਂ ਪ੍ਰਤੀ ਸੁਚੇਤ ਕੀਤਾ ਅਤੇ ਉਹਨਾਂ ਨੂੰ ਆਪਣੇ ਨਿੱਜੀ ਜੀਵਨ ਦੀਆਂ ਉਦਾਹਰਨਾਂ ਦਿੰਦੇ ਹੋਏ ਭਰਪੂਰ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਵਲੰਟੀਅਰਾਂ ਨੂੰ ਜਿੰਦਗੀ ਵਿੱਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਵਲੰਟੀਅਰਾਂ ਨੇ ਵੀ ਉਹਨਾਂ ਦੇ ਵਿਚਾਰਾਂ ਨੂੰ ਬੜੇ ਧਿਆਨ ਨਾਲ ਸੁਣਿਆ। ਅਖੀਰ ਵਿੱਚ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸ਼੍ਰੀ ਅਮਰਜੀਤ ਸਿੰਘ, ਸ਼੍ਰੀ ਕ੍ਰਿਸ਼ਨ ਕੁਮਾਰ ਤੋਂ ਇਲਾਵਾ ਸਮੂਹ ਸਟਾਫ਼ ਹਾਜ਼ਰ ਸੀ। Author: Malout Live