ਪ੍ਰਮੁੱਖ ਸਕੱਤਰ ਅਨੁਰਾਗ ਵਰਮਾ ਨੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦੀ ਪ੍ਰਗਤੀ ਦਾ ਲਿਆ ਜਾਇਜਾ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇੱਥੇ ਜ਼ਿਲੇ ਦੇ ਵੱਖ ਵੱਖ ਵਿਭਾਗਾਂ ਨਾਲ ਬੈਠਕ ਕਰਕੇ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਅਤੇ ਸਕੀਮਾਂ ਦੀ ਸਮੀਖਿਆ ਕੀਤੀ। ਉਨਾਂ ਨੇ ਇਸ ਮੌਕੇ ਸਖਤੀ ਨਾਲ ਹਦਾਇਤ ਕੀਤੀ ਕਿ ਸਰਕਾਰ ਦੀਆਂ ਸਕੀਮਾਂ ਦਾ ਲਾਭ ਆਮ ਲੋਕਾਂ ਤੱਕ ਪੁੱਜਦਾ ਕੀਤਾ ਜਾਵੇ। ਉਨਾਂ ਨੇ ਕਿਹਾ ਕਿ ਸਰਕਾਰੀ ਸਕੀਮਾਂ ਪ੍ਰਭਾਵੀ ਅਤੇ ਸਮਾਂਬੱਧ ਤਰੀਕੇ ਨਾਲ ਲਾਗੂ ਕੀਤੀਆਂ ਜਾਣ। ਉਨਾਂ ਜੋਰ ਦੇ ਕੇ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਅਤੇ ਡੈਪੋ ਪ੍ਰੋਜੈਕਟ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕੀਤਾ ਜਾਵੇ ਅਤੇ ਲੋਕਾਂ ਨੂੰ ਸਾਫ ਸੁਥਰੀਆਂ ਅਤੇ ਸੁੱਧ ਵਸਤਾਂ ਮਿਲਣ।
ਉਨਾਂ ਨੇ ਕਿਹਾ ਕਿ ਹਦਾਇਤ ਕੀਤੀ ਕਿ ਨਸ਼ਿਆਂ ਅਤੇ ਖਾਣਪੀਣ ਦੀਆਂ ਵਸਤਾਂ ਵਿਚ ਮਿਲਾਵਟ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਇਸ ਮੌਕੇ ਜ਼ਿਲੇ ਦੇ ਡਿਪਟੀ ਕਮਿਸ਼ਨਰ ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਨੇ ਉਨਾਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਉਨਾਂ ਨੂੰ ਜ਼ਿਲੇ ਵਿਚ ਚੱਲ ਰਹੇ ਪ੍ਰੋਜੈਕਟਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸ੍ਰੀ ਅਨੁਰਾਗ ਵਰਮਾ ਨੇ ਵਿਭਾਗਾਂ ਨੂੰ ਜਿੱਥੇ ਖਾਣ ਪੀਣ ਦੀਆਂ ਵਸਤਾਂ ਦੇ ਜਿਆਦਾ ਤੋਂ ਜਿਆਦਾ ਨਮੂਨੇ ਲੈਣ ਲਈ ਕਿਹਾ ਉਥੇ ਹੀ ਨਮੂਨੇ ਫੇਲ ਹੋਣ ਵਾਲਿਆਂ ਖਿਲਾਫ ਸਖ਼ਤੀ ਕਾਰਵਾਈ ਦੇ ਹੁਕਮ ਵੀ ਦਿੱਤੇ। ਉਨਾਂ ਨੇ ਕਿਹਾ ਕਿ ਜਿੰਨਾਂ ਖਾਦਾਂ ਅਤੇ ਕੀਟਨਾਸ਼ਕਾਂ ਦੇ ਨਮੂਨੇ ਪਿੱਛਲੇ ਸਮੇਂ ਵਿਚ ਫੇਲ ਹੋਏ ਹਨ ਉਨਾਂ ਦੇ ਲਾਇਸੇਂਸ ਰੱਦ ਕਰਨ ਲਈ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨਾਂ ਨੇ ਕਿਹਾ ਕਿ ਜੇਕਰ ਕੋਈ ਫਲਾਂ ਨੂੰ ਹਾਨੀਕਾਰਕ ਰਸਾਇਣਾਂ ਨਾਲ ਪਕਾਉਂਦਾ ਹੈ ਤਾਂ ਉਸ ਖਿਲਾਫ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਮੌਕੇ ਐਸ.ਐਸ.ਪੀ. ਸ: ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਅਭਿਆਨ ਚਲਾਇਆ ਹੋਇਆ ਹੈ ਅਤੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨਾਂ ਨੇ ਜ਼ਿਲੇ ਵਿਚ ਆਮ ਲੋਕਾਂ ਦੀਆਂ ਨਿਗਰਾਨ ਕਮੇਟੀਆਂ ਤੋਂ ਮਿਲ ਰਹੇ ਸਹਿਯੋਗ ਦੀ ਵੀ ਸਲਾਘਾ ਕੀਤੀ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਨਸ਼ਾ ਤਸਕਰਾਂ ਦੀ ਪ੍ਰੋਪਰਟੀ ਜਬਤ ਕਰਨ ਲਈ 18 ਕੇਸ ਤਿਆਰ ਕਰਕੇ ਭੇਜੇ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਸੰਦੀਪ ਕੁਮਾਰ ਨੇ ਪਰਾਲੀ ਪ੍ਰਬੰਧਨ ਸਬੰਧੀ ਜ਼ਿਲੇ ਵਿਚ ਕੀਤੇ ਜਾ ਰਹੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੱਤੀ। ਜਦ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਐਚ.ਐਸ. ਸਰਾਂ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲੇ ਵਿਚ 48943 ਲੋਕਾਂ ਨੂੰ ਲਾਭ ਦਿੱਤਾ ਗਿਆ ਹੈ। ਉਨਾਂ ਨੇ ਦੱਸਿਆ ਕਿ ਇਸ ਤੋਂ ਬਿਨਾਂ ਘਰ ਘਰ ਰੋਜਗਾਰ ਪ੍ਰੋਗਰਾਮ ਨੂੰ ਵੀ ਜ਼ਿਲੇ ਵਿਚ ਲਾਗੂ ਕੀਤਾ ਜਾ ਰਿਹਾ ਹੈ। ਉਨਾਂ ਨੇ ਦੱਸਿਆ ਕਿ ਜ਼ਿਲੇ ਵਿਚ ਸਮਾਰਟ ਵਿਲੇਜ ਸਕੀਮ ਤਹਿਤ 10.28 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ ਜਦ ਕਿ 14ਵੇਂ ਵਿੱਤ ਕਮਿਸ਼ਨ ਤੋਂ ਵੀ 21.40 ਕਰੋੜ ਰੁਪਏ ਜ਼ਿਲੇ ਦੇ ਪਿੰਡਾਂ ਦੇ ਵਿਕਸ ਲਈ ਮਿਲੇ ਹਨ। ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਇਸ ਮੌਕੇ ਨਗਰ ਕੋਂਸਲਾਂ ਨੂੰ ਕੂੜਾ ਪ੍ਰਬੰਧਨ ਵਿਵਸਥਾ ਠੀਕ ਕਰਨ ਦੀ ਸਖ਼ਤੀ ਨਾਲ ਹਦਾਇਤ ਕਰਦਿਆਂ ਕਿਹਾ ਕਿ 3 ਮਹੀਨਿਆਂ ਵਿਚ ਸ਼ਹਿਰਾਂ ਨੂੰ ਕੂੜੇ ਤੋਂ ਮੁਕਤ ਕੀਤਾ ਜਾਵੇ। ਜ਼ਿਲਾ ਵਿਕਾਸ ਅਤੇ ਪੰਚਾਇਤ ਅਫ਼ਸਰ ਸ੍ਰੀ ਅਰੁਣ ਕੁਮਾਰ ਨੇ ਦੱਸਿਆ ਕਿ ਜ਼ਿਲੇ ਦੇ 3 ਪਿੰਡਾਂ ਵਿਚ ਠੋਸ ਕਚਰਾ ਪ੍ਰਬੰਧਨ ਸਬੰਧੀ ਪ੍ਰੋਜੈਕਟ ਤਿਆਰ ਕੀਤੇਜਾ ਰਹੇ ਹਨ। ਸਿਵਲ ਸਰਜਨ ਡਾ: ਨਵਦੀਪ ਸਿੰਘ ਨੇ ਦੱਸਿਆ ਕਿ ਜ਼ਿਲੇ ਵਿਚ 7 ਓਟ ਕਲੀਨਿਕ ਚੱਲ ਰਹੇ ਹਨ। ਉਨਾਂ ਨੇ ਦੱਸਿਆ ਕਿ ਓਟ ਕਲੀਨਿਕਾਂ ਤੋਂ ਨਸ਼ਾ ਪੀੜਤਾਂ ਨੂੰ ਦਵਾਈ ਬਿਲਕੁਲ ਮੁਫ਼ਤ ਮਿਲਦੀ ਹੈ। ਇਸ ਮੌਕੇ ਐਸ.ਡੀ.ਐਮ. ਓਮ ਪ੍ਰਕਾਸ਼ ਨੇ ਡੈਪੋ ਤਹਿਤ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ। ਜ਼ਿਲਾ ਸਿੱਖਿਆ ਅਫ਼ਸਰ ਸ: ਮਲਕੀਤ ਸਿੰਘ ਨੇ ਦੱਸਿਆ ਕਿ ਜ਼ਿਲੇ ਦੇ 424 ਸਕੂਲਾਂ ਵਿਚ ਬੱਡੀ ਗਰੁੱਪ ਬਣਾਏ ਗਏ ਹਨ ਅਤੇ ਇੰਨਾਂ ਦੇ 92580 ਵਿਦਿਆਰਥੀ ਬੱਡੀ ਬਣਾਏ ਗਏ ਹਨ। ਉਨਾਂ ਨੇਦ ੱਸਿਆ ਕਿ ਮਹੀਨਾ ਜਨਵਰੀ ਦੌਰਾਨ ਸਕੂਲਾਂ ਵਿਚ ਇਸ ਪ੍ਰੋਗਰਾਮ ਤਹਿਤ 720 ਗਤੀਵਿਧੀਆਂ ਕਰਵਾਈਆਂ ਗਈਆਂ ਹਨ।