District NewsMalout News

ਜ਼ਿਲ੍ਹਾ ਚੋਣ ਅਫਸਰ ਵੱਲੋਂ ਪ੍ਰਿੰਟਿੰਗ ਪ੍ਰੈੱਸ ਮਾਲਕਾਂ, ਐੱਨ.ਜੀ.ਓ, ਮੈਰਿਜ ਪੈਲੇਸ ਮਾਲਕਾਂ ਅਤੇ ਸ਼ਰਾਬ ਠੇਕੇਦਾਰਾਂ ਨਾਲ ਕੀਤੀ ਮੀਟਿੰਗ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਨੇ ਇੱਥੇ ਜਿਲ੍ਹੇ ਦੇ ਵੱਖ-ਵੱਖ ਪ੍ਰਿੰਟਿੰਗ ਪ੍ਰੈੱਸ ਮਾਲਕਾਂ ਨਾਲ ਬੈਠਕ ਕਰਕੇ ਉਹਨਾਂ ਨੂੰ ਚੋਣਾਂ ਦੌਰਾਨ ਛਪਣ ਵਾਲੇ ਪੋਸਟਰ ਬੈਨਰਾਂ ਸੰਬੰਧੀ ਸਰਕਾਰੀ ਹਦਾਇਤਾਂ ਤੋਂ ਜਾਣੂੰ ਕਰਵਾਇਆ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਰਪੀ ਐਕਟ ਦੀ ਧਾਰਾ 127 ਏ ਦੇ ਤਹਿਤ ਹਰੇਕ ਪ੍ਰਿੰਟਿੰਗ ਪ੍ਰੈੱਸ ਲਈ ਲਾਜ਼ਮੀ ਹੋਵੇਗਾ ਕਿ ਉਹ ਚੋਣਾਂ ਸੰਬੰਧੀ ਛਪਣ ਵਾਲੀ ਸਮੱਗਰੀ ਤੇ ਪ੍ਰਿੰਟਰ ਅਤੇ ਪਬਲਿਸ਼ਰ ਦਾ ਨਾਮ ਲਾਜ਼ਮੀ ਤੌਰ ਤੇ ਛਾਪੇ ਅਤੇ ਇਸ ਸੰਬੰਧੀ ਸੂਚਨਾ ਜਿਲ੍ਹਾ ਚੋਣ ਦਫਤਰ ਨੂੰ ਲਾਜ਼ਮੀ ਤੌਰ ਤੇ ਦੇਵੇ। ਉਹਨਾਂ ਨੇ ਕਿਹਾ ਕਿ ਉਲੰਘਣਾ ਕਰਨ ਤੇ ਨਿਯਮਾਂ ਅਨੁਸਾਰ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਿਨਾਂ ਜਿਲ੍ਹਾ ਚੋਣ ਅਫਸਰ ਵੱਲੋਂ ਮੈਰਿਜ ਪੈਲੇਸ ਮਾਲਕਾਂ ਨਾਲ ਵੀ ਬੈਠਕ ਕੀਤੀ ਗਈ ਅਤੇ ਉਨਾਂ ਨੂੰ ਹਦਾਇਤ ਕੀਤੀ ਕਿ ਉਹਨਾਂ ਦੇ ਮੈਰਿਜ ਪੈਲਸਾਂ

ਵਿੱਚ ਚੋਣ ਜਾਬਤੇ ਦੀ ਉਲੰਘਣਾ ਦੀ ਕੋਈ ਕਾਰਵਾਈ ਨਾ ਹੋਵੇ। ਇਸੇ ਤਰ੍ਹਾਂ ਉਹਨਾਂ ਨੇ ਗੈਰ ਸਮਾਜਿਕ ਸੰਗਠਨਾਂ ਨਾਲ ਵੀ ਬੈਠਕ ਕਰਕੇ ਉਹਨਾਂ ਤੋਂ ਸਵੀਪ ਗਤੀਵਿਧੀਆਂ ਵਿੱਚ ਸਹਿਯੋਗ ਮੰਗਿਆ ਅਤੇ ਨਾਲ ਹੀ ਕਿਹਾ ਕਿ ਉਹਨਾਂ ਦੇ ਸਮਾਗਮਾਂ ਵਿੱਚ ਕੋਈ ਸਿਆਸੀ ਗਤੀਵਿਧੀ ਨਾ ਹੋਵੇ। ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਵੱਲੋਂ ਕਰ ਅਤੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ-ਨਾਲ ਸ਼ਰਾਬ ਕਾਰੋਬਾਰੀਆਂ ਨਾਲ ਵੀ ਬੈਠਕ ਕੀਤੀ ਗਈ ਅਤੇ ਉਨ੍ਹਾਂ ਨੂੰ ਸਖਤ ਹਦਾਇਤ ਕੀਤੀ ਕਿ ਸ਼ਰਾਬ ਜਾਂ ਨਸ਼ਿਆਂ ਦੀ ਚੋਣਾਂ ਵਿੱਚ ਵਰਤੋਂ ਨੂੰ ਸਖਤੀ ਨਾਲ ਰੋਕਿਆ ਜਾਵੇਗਾ ਅਤੇ ਪੁਲਿਸ ਵਿਭਾਗ ਇਸ ਸੰਬੰਧੀ ਪੂਰੀ ਚੌਕਸੀ ਰੱਖ ਰਹੀ ਹੈ। ਇਸ ਬੈਠਕ ਵਿੱਚ ਐੱਸ.ਐੱਸ.ਪੀ ਸ਼੍ਰੀ ਭਾਗੀਰਥ ਮੀਨਾ, ਐੱਸ.ਪੀ ਸ਼੍ਰੀ ਕਮਲਜੀਤ ਸਿੰਘ, ਐੱਸ.ਡੀ.ਐੱਮ ਬਲਜੀਤ ਕੌਰ, ਤਹਿਸੀਲਦਾਰ ਚੋਣਾਂ ਹਰਬੰਸ ਸਿੰਘ ਵੀ ਹਾਜ਼ਿਰ ਸਨ।

Author: Malout Live

Back to top button