ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਤਹਿਤ ਕਰਵਾਇਆ ਸੈਮੀਨਾਰ

ਮਲੋਟ: ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲ BUSINESS BLASTER ਮੁਹਿੰਮ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਮਲੋਟ ਸ਼੍ਰੀ ਮੁਕਤਸਰ ਸਾਹਿਬ ਵਿਖੇ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਤਹਿਤ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ ਗਿਆਰਵੀਂ ਜਮਾਤ ਦੇ ਸਾਰੇ ਵਿਸ਼ਿਆਂ ਦੇ ਵਿਦਿਆਰਥੀਆਂ ਨੂੰ ਅਧਿਆਪਕਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਸਕੀਮ ਬਾਰੇ ਵਿਚਾਰ ਚਰਚਾ ਕੀਤੀ ਗਈ। ਜਿਸ ਵਿੱਚ ਸਕੂਲ ਦੇ ਕਾਮਰਸ ਵਿਸ਼ੇ ਦੇ ਲੈਕਚਰਾਰ ਸ਼੍ਰੀ ਨਵੀਨ ਕੁਮਾਰ ਡੂਮੜਾ ਦੁਆਰਾ ਵਿਦਿਆਰਥੀਆਂ ਨੂੰ ਆਉਣ ਵਾਲੇ ਦੋ ਮਹੀਨਿਆਂ

ਵਿੱਚ ਕਰਨ ਵਾਲੀਆ ਗਤੀਵਿਧੀਆਂ ਬਾਰੇ ਵਿਸਥਾਰ ਨਾਲ ਸਮਝਾਇਆ ਗਿਆ। ਇਸ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੇ ਤਹਿਤ ਸਕੂਲ ਦੇ ਲੈਕਚਰਾਰ ਸ਼੍ਰੀਮਤੀ ਸੰਗੀਤਾ ਮਦਾਨ, ਸ਼੍ਰੀਮਤੀ ਅੰਜੂ ਬਾਲਾ, ਸ਼੍ਰੀਮਤੀ ਰਾਜਵੰਤ ਕੌਰ, ਸ਼੍ਰੀਮਤੀ ਗੀਤੂ ਸੋਨੀ, ਸ਼੍ਰੀਮਤੀ ਅਨੀਤਾ ਰਾਣੀ ਅਤੇ ਸ਼੍ਰੀ ਪ੍ਰਦੀਪ ਕੁਮਾਰ ਨੇ ਆਪਣੇ-ਆਪਣੇ ਗਰੁੱਪਾਂ ਨੂੰ ਵਪਾਰ ਕੌਸ਼ਲ (skill) ਬਾਰੇ ਜਾਣਕਾਰੀ ਦਿੱਤੀ। ਇਸ ਪ੍ਰੋਗਰਾਮ ਵਿੱਚ ਸਕੂਲ ਦੇ ਸਾਇੰਸ ਮਾਸਟਰ ਸ਼੍ਰੀ ਰਾਜਨ ਗੋਇਲ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸਕੂਲ ਦੇ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਕਮਲਾ ਦੇਵੀ ਵੱਲੋਂ ਵਿਦਿਆਰਥੀਆਂ ਨੂੰ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ Author: Malout Live