District NewsMalout News
ਕੱਲ੍ਹ ਗੁਰਪੁਰਬ ਵਾਲੇ ਦਿਨ ਸੇਵਾ ਕੇਂਦਰ ਰਹਿਣਗੇ ਬੰਦ- ਵਧੀਕ ਡਿਪਟੀ ਕਮਿਸ਼ਨਰ
ਮਲੋਟ: ਵਧੀਕ ਡਿਪਟੀ ਕਮਿਸ਼ਨਰ ਡਾ. ਮਨਦੀਪ ਕੌਰ ਸ਼੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਵਾਸੀਆਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਾਰੇ ਸੇਵਾ ਕੇਂਦਰ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ
(8 ਨਵੰਬਰ 2022) ਮੌਕੇ ਬੰਦ ਰਹਿਣਗੇ। ਇਸ ਦੌਰਾਨ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਛੱਡ ਕੇ ਬਾਕੀ ਕੰਮਾਂ ਵਾਲੇ ਦਿਨਾਂ ਵਿੱਚ ਜ਼ਿਲ੍ਹੇ ਦੇ ਸੇਵਾ ਕੇਂਦਰ ਦੀਆਂ ਸੇਵਾਵਾਂ ਦਾ ਲਾਭ ਉੱਠਾ ਸਕਦੇ ਹਨ।
Author: Malout Live