ਡੀ.ਏ.ਵੀ ਕਾਲਜ ਮਲੋਟ ਵਿਖੇ ਸੱਤ ਰੋਜ਼ਾ ਐੱਨ.ਐੱਸ.ਐੱਸ ਕੈਂਪ ਦਾ ਦੂਜਾ ਦਿਨ

ਮਲੋਟ:- ਡੀ.ਏ.ਵੀ ਕਾਲਜ ਮਲੋਟ ਵਿਖੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਸੁਭਾਸ਼ ਗੁਪਤਾ ਅਤੇ ਐੱਨ.ਐੱਸ.ਐੱਸ ਯੂਨਿਟ ਦੇ ਪ੍ਰੋਗਰਾਮ ਅਫਸਰ ਡਾ. ਜਸਬੀਰ ਕੌਰ ਅਤੇ ਸ਼੍ਰੀ ਸਾਹਿਲ ਗੁਲਾਟੀ ਦੀ ਅਗਵਾਈ ਵਿੱਚ ਕੈਂਪ ਦੇ ਦੂਸਰੇ ਦਿਨ ਮੁੱਖ ਮਹਿਮਾਨ ਦੇ ਰੂਪ ਵਿੱਚ ਡਾ. ਮਨਦੀਪ ਸਿੰਘ ਨੇ ਤਸ਼ਰੀਫ਼ ਦਿੱਤੀ। ਜੋ ਕਿ ਆਪਣੇ ਡਾਕਟਰੀ ਕਿੱਤੇ ਦੇ ਨਾਲ ਨਾਲ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਵੀ ਜੁੜੇ ਹੋਏ ਹਨ। ਸਭ ਤੋਂ ਪਹਿਲਾਂ ਕਾਰਜਕਾਰੀ ਪ੍ਰਿੰਸੀਪਲ ਅਤੇ ਸਟਾਫ਼ ਨੇ ਫੁੱਲਾਂ ਦੇ ਗੁਲਦਸਤੇ ਦੇ ਕੇ ਮਹਿਮਾਨ ਦਾ ਸਵਾਗਤ ਕੀਤਾ।

ਉਨ੍ਹਾਂ ਨੇ ਆਪਣੇ ਲੈਕਚਰ ਵਿੱਚ ਵਿੱਦਿਆਰਥੀਆਂ ਨੂੰ ਆਪਣੀ ਜਿੰਦਗੀ ਵਿੱਚ ਅੱਗੇ ਵਧਣ ਲਈ ਪ੍ਰੇਰਣਾ ਦਿੰਦੇ ਹੋਏ ਕਿਹਾ ਕਿ ਸਾਡੀ ਸੋਚ ਅਤੇ ਸਾਡੇ ਵਿਚਾਰ ਹੀ ਸਾਡਾ ਭਵਿੱਖ ਤਹਿ ਕਰਦੇ ਹਨ। ਵਿੱਦਿਆਰਥੀਆਂ ਨੂੰ ਸਕਾਰਾਤਮਕ ਸੋਚ ਅਪਨਾਉਣ ਲਈ ਕਿਤਾਬਾਂ ਪੜ੍ਹਨ ਦੀ ਸਲਾਹ ਦਿੱਤੀ। ਅੱਜ ਦੇ ਦਿਸ਼ਾਹੀਣ ਨੌਜਵਾਨਾਂ ਨੂੰ ਸਹੀ ਰਸਤੇ ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਬਾਹਰਲੀ ਸੁੰਦਰਤਾ ਦੀ ਬਜਾਇ ਅੰਦਰਲੇ ਗੁਣਾਂ ਦੀ ਪਹਿਚਾਣ ਕਰਨ ਦੀ ਪ੍ਰੇਰਣਾ ਦਿੱਤੀ। ਅਖੀਰ ਵਿੱਚ ਪ੍ਰਿੰਸੀਪਲ ਅਤੇ ਐੱਨ.ਐੱਸ.ਐੱਸ ਯੂਨਿਟ ਅਫਸਰਾਂ ਨੇ ਮੋਮੈਂਟੋ ਦੇ ਕੇ ਮੁੱਖ ਮਹਿਮਾਨ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਸ਼੍ਰੀ ਸੁਦੇਸ਼ ਗਰੋਵਰ, ਡਾ. ਮੁਕਤਾ ਮੁਟਨੇਜਾ, ਮੈਡਮ ਰਿੰਪੂ, ਮੈਡਮ ਅੰਜਲੀ ਅਤੇ ਮੈਡਮ ਕੋਮਲ ਹਾਜ਼ਰ ਸਨ।