ਅੱਜ ਤੋਂ 7 ਮਈ 2022 ਤੱਕ ਸੇਵਾ ਕੇਂਦਰ ਦੇ ਕੰਮ ਕਾਜ ਤੇ ਸਮੇਂ ਵਿੱਚ ਕੀਤੀ ਤਬਦੀਲੀ ਹੁਣ ਸ਼ਨੀਵਾਰ ਅਤੇ ਐਤਵਾਰ ਨੂੰ ਵੀ ਖੁੱਲ੍ਹੇ ਰਹਿਣਗੇ ਸੇਵਾ ਕੇਂਦਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸੇਵਾ ਕੇਂਦਰ ਚ ਆਮ ਜਨਤਾ ਦੀ ਸਹੂਲਤ ਨੂੰ ਵੇਖਦੇ ਹੋਏ ਸੇਵਾ ਕੇਂਦਰਾਂ ਵਿੱਚ ਕੰਮ ਕਾਜ ਅਤੇ ਸਮੇਂ ਵਿੱਚ 7 ਅਪ੍ਰੈਲ ਤੋਂ ਤਬਦੀਲੀ ਕੀਤੀ ਗਈ ਹੈ। ਸੋਮਵਾਰ ਤੋਂ ਸ਼ੁੱਕਰਵਾਰ ਤੱਕ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ, ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਆਮ ਜਨਤਾ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਖੁੱਲ੍ਹੇ ਰਹਿਣਗੇ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਿਸ. ਰਾਜਦੀਪ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜਿਲ੍ਹੇ ਵਿੱਚ ਕੁੱਲ 15 ਸੇਵਾ ਕੇਂਦਰ ਚੱਲ ਰਹੇ ਹਨ, ਇਹਨਾਂ ਸੇਵਾ ਕੇਂਦਰਾਂ ਵੱਲੋ 24 ਵਿਭਾਗਾਂ ਦੀਆਂ 379 ਤੋਂ ਵੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ  ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਉਪਲੱਬਧ  ਕਰਵਾਉਣ ਲਈ ਇਹ ਸੇਵਾ ਕੇਂਦਰ ਸਹਾਈ ਸਿੱਧ ਹੋ ਰਹੇ ਹਨ। ਕੰਮਕਾਜੀ ਵਿਅਕਤੀ ਅਕਸਰ ਹੀ ਸੇਵਾ ਕੇਂਦਰਾਂ ਨੂੰ ਸ਼ਨੀਵਾਰ ਅਤੇ ਐਤਵਾਰ ਖੋਲ੍ਹਣ ਦੀ ਮੰਗ ਕਰਦੇ ਹਨ, ਕਿਉਕਿ ਉਨ੍ਹਾਂ ਨੂੰ ਆਪਣੇ ਕੰਮਕਾਰ ਲਈ ਛੁੱਟੀ ਲੈਣੀ ਪੈਂਦੀ ਹੈ। ਆਮ ਲੋਕਾਂ ਦੀ ਇਸ ਮੁਸ਼ਕਿਲ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫੈਸਲਾ ਲਿਆ ਹੈ। Author : Malout Live