District NewsMalout News

ਸ਼ੇਰ ਸਿੰਘ ਘੁਬਾਇਆ ਸਮੇਤ ਪੰਜਾਬ ਦੇ ਸੰਸਦ ਮੈਂਬਰਾਂ ਨੇ ਚੁੱਕੀ ਸਹੁੰ

ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਅੱਜ ਸੰਸਦ ਦੇ ਦੂਜੇ ਦਿਨ ਦੇ ਸੈਸ਼ਨ ਵਿੱਚ ਪੰਜਾਬ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਗੁਰਜੀਤ ਸਿੰਘ ਔਜਲਾ, ਡਾ. ਅਮਰ ਸਿੰਘ, ਸਰਬਜੀਤ ਸਿੰਘ ਖ਼ਾਲਸਾ, ਸੁਖਜਿੰਦਰ ਸਿੰਘ ਰੰਧਾਵਾ, ਸ਼ੇਰ ਸਿੰਘ ਘੁਬਾਇਆ, ਚਰਨਜੀਤ ਸਿੰਘ ਚੰਨੀ, ਹਰਸਿਮਰਤ ਕੌਰ ਬਾਦਲ, ਡਾ. ਧਰਮਵੀਰ ਗਾਂਧੀ ਸਮੇਤ ਹੋਰਨਾਂ ਨੇ ਹਲਫ਼ ਲਿਆ।

ਸਾਰਿਆਂ ਨੇ ਪੰਜਾਬੀ ਵਿੱਚ ਆਪਣੀ ਸਹੁੰ ਚੁੱਕੀ। ਖਡੂਰ ਸਾਹਿਬ ਤੋਂ ਸਾਂਸਦ ਬਣੇ ਅੰਮ੍ਰਿਤਪਾਲ ਸਿੰਘ ਨੂੰ ਉੱਥੇ ਜਾਣ ਦੀ ਇਜਾਜ਼ਤ ਨਹੀਂ ਮਿਲੀ।

Author : Malout Live

Back to top button