Malout News

ਸਾਹਿਬੇ ਕਮਾਲ ਕਲਗੀਧਰ ਦਸਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਮਲੋਟ:- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਲੋਟ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ ਚ 31 ਦਸੰਬਰ 2019 ਨੂੰ ਸਵੇਰੇ 9:00 ਵਜੇ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ : ਦਵਿੰਦਰਪਾਲ ਸਿੰਘ ਅਤੇ ਸ : ਗੁਰਮਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਰਬ ਸਾਂਝਾ ਨਿੱਤਨੇਮੀ ਜੱਥਾ , ਇਸਤਰੀ ਸਤਿਸੰਗ ਸੁਖਮਨੀ ਸਾਹਿਬ ਸੇਵਾ ਸੁਸਾਇਟੀ , ਜੋੜਾ ਸੇਵਾ ਸੁਸਾਇਟੀ , ਨੋਜਵਾਨ ਫੈਡਰੇਸ਼ਨ , ਪ੍ਰਭਾਤ ਫੇਰੀ ਸੇਵਾ ਸੁਸਾਇਟੀ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪ੍ਰਕਾਸ਼ ਦਿਹਾੜੇ ਵਾਲੇ ਦਿਨ 2 ਜਨਵਰੀ 2020 ਨੂੰ ਸਵੇਰੇ 8 : 30 ਵਜੇ ਪਾਏ ਜਾਣਗੇ ਅਤੇ ਉਪਰੰਤ ਭਾਈ ਨਿਰਭੈ ਸਿੰਘ ਹਜ਼ੂਰੀ ਰਾਗੀ ਜਥਾ ਤਖ਼ਤ ਸ੍ਰੀ ਦਮਦਮਾ ਸਾਹਿਬ , ਭਾਈ ਰਵਿੰਦਰ ਸਿੰਘ ਪਠਾਨਕੋਟ ਵਾਲੇ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਸਿੰਘ ਸਭਾ ਮਲੋਟ , ਭਾਈ ਚਰਨਜੀਤ ਸਿੰਘ ਚੰਨੀ ਕੋਟਕਪੂਰੇ ਵਾਲੇ ਸਵੇਰੇ ਅਤੇ ਸ਼ਾਮ ਦੇ ਦੀਵਾਨਾਂ ‘ ਚ ਸੰਗਤ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਦੁਪਹਿਰ 1 ਵਜੇ ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Leave a Reply

Your email address will not be published. Required fields are marked *

Back to top button