ਫੂਡ ਪ੍ਰੋਸੈਸਿੰਗ ਉਦਯੋਗਾਂ ਦੀ ਵਿਧੀਵਤ ਯੋਜਨਾ ਸਬੰਧੀ ਮੀਟਿੰਗ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ :- ਸ਼੍ਰੀ ਰਾਜੇਸ਼ ਤ੍ਰਿਪਾਠੀ ਵਧੀਕ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਪ੍ਰਧਾਨ ਮੰਤਰੀ ਫੂਡ ਪ੍ਰੋਸੈਸਿੰਗ ਉਦਯੋਗਾਂ ਦੀ ਵਿਧੀਵਤ ਯੋਜਨਾ ਸਬੰਧੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਵੀ ਹਾਜਰ ਰਹੇ।ਇਹ ਮੀਟਿੰਗ ਕਮੇਟੀ ਦੇ ਕਨਵੀਨਰ ਸ਼੍ਰੀ ਜਗਵਿੰਦਰ ਸਿੰਘ, ਜਨਰਲ ਮੈਨੇਜਰ, ਜਿਲ੍ਹਾ ਉਦਯੋਗ ਕੇਂਦਰ, ਸ਼੍ਰੀ ਨੀਰਜ ਕੁਮਾਰ ਸੇਤੀਆ, ਨੋਡਲ ਅਫਸਰ(ਉਦ:) ਅਤੇ ਸ਼੍ਰੀ ਰਜਨੀਸ਼ ਤੁਲੀ, ਜਨਰਲ ਮੈਨੇਜਰ, ਪੰਜਾਬ ਐਗਰੋ ਇੰਡਸਟ੍ਰੀਜ਼ ਕਾਰਪੋਰੇਸ਼ਨ, ਚੰਡੀਗੜ੍ਹ ਨੇ ਦੱਸਿਆ ਗਿਆ ਕਿ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲਿਆ ਨੇ ਰਾਜ ਸਰਕਾਰਾਂ ਦੀ ਭਾਈਵਾਲੀ ਨਾਲ ਕੌਮੀ ਪੱਧਰ ਤੇ ਯੋਜਨਾ ਸ਼ੁਰੂ ਕੀਤੀ ਹੈ, ਜਿਸ ਰਾਹੀਂ ਮੌਜੂਦਾ ਲਘੂ ਅਤੇ ਛੋਟੇ ਫੂਡ ਪ੍ਰੋਸੈਸਿੰਗ ਉਦਯੋਗਾਂ ਲਈ ਵਿੱਤੀ, ਤਕਨੀਕੀ ਅਤੇ ਵਪਾਰਕ ਸਹਾਇਤਾ ਦਿੱਤੀ ਜਾਵੇਗੀ ਇਹ ਸਕੀਮ ਇੱਕ ਜਿਲ੍ਹਾ ਇੱਕ ਉਤਪਾਦ ਤੇ ਆਧਾਰਿਤ ਹੈ ਜਿਸ ਵਿੱਚ ਲੋਕਲ ਪੱਧਰ ਤੇ ਕੱਚੇ ਮਾਲ ਦੀ ਖਰੀਦ, ਆਮ ਸੇਵਾਵਾਂ ਅਤੇ ਉਤਪਾਦਾਂ ਦੀ ਵਿਕਾਸ ਲਈ ਮੌਜੂਦਾ ਅਤੇ ਨਵੇਂ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਵਿੱਚ ਛੋਟੇ ਅਤੇ ਲਘੂ ਉਦਯੋਗਪਤੀ ਆਪਣੇ ਉਦਯੋਗ ਦਾ ਨਵੀਨੀਕਰਨ ਜਾਂ ਮਾਰਕੀਟਿੰਗ ਲਈ ਯੋਗ ਲਾਗਤ ਦਾ 35% ਤੱਕ ਕ੍ਰੈਡਿਟ ਲਿੰਕ(ਸਬਸਿਡੀ) ਵੱਧ ਤੋਂ ਵੱਧ 10 ਲੱਖ ਰੁਪਏ ਤੱਕ ਪ੍ਰਾਪਤ ਕਰ ਸਕਦੇ ਹਨ। ਇਸ ਵਿੱਚ ਕਿਸਾਨ ਉਤਪਾਦਕ ਸੰਸਥਾਵਾਂ ਅਤੇ ਸਵੈ-ਸਹਾਇਤਾ ਸਮੂਹ, ਸਹਿਕਾਰੀ ਸੰਸਥਾਵਾਂ ਜੋ ਕਿ ਫੂਡ ਪ੍ਰੋਸੈਸਿੰਗ ਦਾ ਕੰਮ ਕਰ ਰਹੀਆਂ ਹਨ ਵੀ 35% ਤੱਕ ਕ੍ਰੈਡਿਟ ਲਿੰਕ ਗ੍ਰਾਂਟ ਪ੍ਰਾਪਤ ਕਰ ਸਕਦੀਆਂ ਹਨ।ਫੂਡ ਪ੍ਰਸੈਸਿੰਗ ਦਾ ਕੰਮ ਕਰਨ ਵਾਲੇ ਸਵੈ-ਸਹਾਇਤਾ ਸਮੂਹ ਦੇ ਮੈਂਬਰਾਂ ਲਈ ਉਚੇਚੇ ਤੌਰ ਤੇ ਸੀਡ ਮਾਰਜਨਮਨੀ ਜੋ ਕਿ 40000/-ਰੁ ਪ੍ਰਤੀ ਮੈਂਬਰ ਗ੍ਰਾਂਟ ਪ੍ਰਾਪਤ ਕੀਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਮੀਟਿੰਗ ਵਿੱਚ ਸ਼੍ਰੀ ਗੁਰਨਿਸ਼ਾਨ ਸਿੰਘ, ਬਲਾਕ ਅਫਸਰ(ਉਦ:), ਡਿਪਟੀ ਡਾਇਰੈਕਟਰ, ਮੱਛੀ ਪਾਲਣ ਵਿਭਾਗ, ਇੰਸਪੈਕਟਰ ਡੇਅਰੀ ਵਿਭਾਗ, ਬਾਗਬਾਨੀ ਵਿਕਾਸ ਅਫਸਰ ਵੀ ਹਾਜਰ ਸਨ।