ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਰਾਜਾਸਾਂਸੀ ‘ਚ ਕੈਪਟਨ ਸਰਕਾਰ ਖਿਲਾਫ਼ ਰੋਸ ਰੈਲੀ
ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਂਗਰਸ ਸਰਕਾਰ ਦੁਆਰਾ ਚੋਣਾਂ ਵਾਲੇ ਕੀਤੇ ਵਾਅਦੇ ਪੂਰੇ ਨਾ ਕਰਨ ਕਰਕੇ ਅੱਜ ਰਾਜਾਸਾਂਸੀ ‘ਚ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ,ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਮਜੀਠੀਆ ਸਮੇਤ ਅਨੇਕਾਂ ਪਾਰਟੀ ਆਗੂ ਸੰਬੋਧਨ ਕਰਨਗੇ। ਇਸ ਰੈਲੀ ਨੂੰ ਲੈ ਕੇ ਲੋਕਾਂ ‘ਚ ਬਹੁਤ ਭਾਰੀ ਉਤਸ਼ਾਹ ਹੈ ਅਤੇ ਲੋਕ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਕੇ ਕੈਪਟਨ ਸਰਕਾਰ ਖਿਲਾਫ ਰੋਸ ਪ੍ਰਗਟ ਕਰਨਗੇ।
ਇਸ ਰੋਸ ਰੈਲੀ ‘ਚ ਅਕਾਲੀ ਵਰਕਰ ਮੋਟਰਸਾਈਕਲਾਂ,ਗੱਡੀਆਂ ‘ਤੇ ਸਵਾਰ ਹੋ ਕੇ ਉਤਸ਼ਾਹ ਦੇ ਨਾਲ ਰੈਲੀ ‘ਚ ਪਹੁੰਚ ਰਹੇ ਹਨ। ਇਸ ਰੈਲੀ ‘ਚ ਸ਼ਾਮਲ ਹੋਣ ਦੇ ਅਕਾਲੀ ਵਰਕਰਾਂ ਦੇ ਕਾਫ਼ਲੇ ਪੁੱਜਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਪਾਰਟੀ ਦੇ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਝੂਠੇ ਵਾਅਦਿਆਂ ਨਾਲ ਹੋਂਦ ‘ਚ ਆਈ ਕੈਪਟਨ ਸਰਕਾਰ ਦੀ ਕੁੰਭਕਰਨੀ ਨੀਂਦ ਖੋਲ੍ਹਣ ਲਈ ਅਕਾਲੀ ਦਲ ਵਲੋਂ ਸੂਬੇ ਭਰ ‘ਚ ਜ਼ਿਲ੍ਹਾ ਪੱਧਰੀ ਰੈਲੀਆਂ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਕਿਸਾਨ, ਨੌਜਵਾਨ, ਮੁਲਾਜ਼ਮ ਅਤੇ ਵਪਾਰੀ ਹਰ ਵਰਗ ਕੈਪਟਨ ਸਰਕਾਰ ਤੋਂ ਦੁਖੀ ਹੈ ਅਤੇ ਲੋਕ ਵੱਡੀ ਗਿਣਤੀ ‘ਚ ਇਸ ਰੈਲੀ ‘ਚ ਪਹੁੰਚ ਕੇ ਕਾਂਗਰਸ ਦੀ ਸਰਕਾਰ ਤੋਂ ਜਵਾਬ ਮੰਗਣਗੇ।