ਸ਼ਿਵਾਲਿਕ ਪਬਲਿਕ ਸਕੂਲ ਮਲੋਟ ਵਿਖੇ ਸ਼੍ਰੀ ਗੁਰੂ ਰਵਿਦਾਸ ਜੈਯੰਤੀ ਧੂਮਧਾਮ ਨਾਲ ਮਨਾਈ ਗਈ

ਮਲੋਟ: ਸ਼ਿਵਾਲਿਕ ਪਬਲਿਕ ਸਕੂਲ ਮਲੋਟ ਵਿਖੇ ਸ਼੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਲੈਕਚਰ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਐਡਵੋਕੇਟ ਚੂੰਨੀ ਲਾਲ ਭਾਰਤੀ, ਅਧਿਆਪਕ ਵਰਿੰਦਰ ਬਜਾਜ ਤੇ ਮਲੋਟ ਭਾਜਪਾ ਦੇ ਪ੍ਰਧਾਨ ਸੀਤਾ ਰਾਮ ਖਟਕ ਵੱਲੋਂ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਦੱਸਦਿਆਂ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਦਿਖਾਏ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੇ ਚੇਅਰਮੈਨ ਹਰੀਸ਼ ਗਰੋਵਰ ਵੱਲੋਂ

ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ। ਸਕੂਲ ਸਟਾਫ਼ ਵੱਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਭੇਂਟ ਕੀਤੇ ਗਏ ਤੇ ਬੱਚਿਆਂ ਨੂੰ ਮਿਠਾਈ ਵੰਡੀ ਗਈ। ਇਸ ਮੌਕੇ ਨਗਰ ਕੋਂਸਲ ਮਲੋਟ ਦੇ ਸਾਬਕਾ ਉੱਪ ਪ੍ਰਧਾਨ ਅਸ਼ਵਨੀ ਡਾਵਰ, ਐੱਮ.ਸੀ ਲੀਲੂ ਰਾਮ, ਜੱਗੀ ਰਾਮ, ਸੁਰਿੰਦਰ ਤਰਮਾਲਾ, ਰੂਪ ਲਾਲ ਸ਼ਰਮਾ, ਧਰਮਚੰਦ, ਸੁਸ਼ੀਲ ਕੁਮਾਰ, ਅਮਨਦੀਪ ਸਿੰਘ ਸਮੇਤ ਸਕੂਲ ਦਾ ਸਟਾਫ ਅਤੇ ਵਿਦਿਆਰਥੀ ਹਾਜਿਰ ਸਨ। Author: Malout Live