District NewsMalout News
ਸਵੱਛ ਭਾਰਤ ਮਿਸ਼ਨ ਦੀ ਹਰ ਘਰ ਜਲ ਸਕੀਮ ਤਹਿਤ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਨੂੰ ਮਿਲਿਆ ਸਨਮਾਨ ਪੱਤਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਭਾਰਤ ਸਰਕਾਰ ਦੀ ਸਵੱਛ ਭਾਰਤ ਮਿਸ਼ਨ ਦੀ ਲੜੀ ਤਹਿਤ ਹਰ ਘਰ ਜਲ ਸਕੀਮ ਸੰਬੰਧੀ ਸ਼੍ਰੀ ਮੁਕਤਸਰ ਸਾਹਿਬ ਜਿਲ੍ਹੇ ਨੂੰ ਉੱਚੇਚੇ ਤੌਰ ਤੇ ਸਨਮਾਨ ਪੱਤਰ ਮਿਲਿਆ ਹੈ। ਇਹ ਸਨਮਾਨ ਮੁੱਖ ਸਕੱਤਰ ਪੰਜਾਬ ਵੱਲੋਂ ਨਾਮਜ਼ਦ ਕੀਤੇ ਗਏ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਮਨਦੀਪ ਕੌਰ ਨੇ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਕੇਂਦਰੀ ਜਲ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਪਾਸੋਂ ਪ੍ਰਾਪਤ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਦੇ ਪੰਦਰਾਂ ਜਿਲ੍ਹਿਆ ਦੀ ਲੜੀ ਵਿੱਚ ਸ਼੍ਰੀ ਮੁਕਤਸਰ ਸਾਹਿਬ ਨੂੰ ਹਰ ਘਰ ਜਲ ਸਰਟੀਫਿਕੇਟ ਨਾਲ ਸਨਮਾਨਿਆ ਗਿਆ। ਹਰ ਘਰ ਜਲ ਸਕੀਮ ਤਹਿਤ ਮਿਲੇ ਸਨਮਾਨ ਸਨਮੁੱਖ ਸ਼੍ਰੀ ਵਿਨੀਤ ਕੁਮਾਰ ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਿਲ੍ਹੇ ਦੇ ਸਮੂਹ ਅਧਿਕਾਰੀਆਂ ਅਤੇ ਜਿਲ੍ਹੇ ਵਾਸੀਆਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੱਤੀ ਹੈ।
Author: Malout Live