ਬੇਅਦਬੀ ਮਾਮਲੇ 'ਚ ਹੁਣ ਤੱਕ ਨਹੀਂ ਆਇਆ ਸ਼੍ਰੋਮਣੀ ਅਕਾਲੀ ਦਲ ਦਾ ਨਾਮ -ਰੋਜ਼ੀ ਬਰਕੰਦੀ
ਸ਼੍ਰੀ ਮੁਕਤਸਰ ਸਾਹਿਬ:- ਬੀਤੇ ਦਿਨੀਂ ਐੱਸ.ਆਈ.ਟੀ ਵੱਲੋਂ ਬੇਅਦਬੀ ਮਾਮਲੇ ਦੇ ਵਿੱਚ ਜਾਰੀ ਕੀਤੀ ਰਿਪੋਰਟ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਕਲੀਨ ਚਿੱਟ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸ਼੍ਰੀ ਮੁਕਤਸਰ ਸਾਹਿਬ ਹਲਕੇ ਤੋਂ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਸ਼੍ਰੀ ਮੁਕਤਸਰ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਜ਼ੋਰ ਇਸ ਗੱਲ 'ਤੇ ਲੱਗਿਆ ਰਿਹਾ ਅਤੇ ਉਨ੍ਹਾਂ ਨੇ ਇਸ ਗੱਲ 'ਤੇ ਰਾਜਨੀਤੀ ਕੀਤੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਹੱਥ ਹੈ। ਹੁਣ ਐੱਸ.ਆਈ.ਟੀ ਵੱਲੋਂ ਜੋ ਰਿਪੋਰਟ ਆਈ ਹੈ, ਉਸ ਵਿੱਚ ਇਹ ਗੱਲ ਬਿਲਕੁਲ ਸਪੱਸ਼ਟ ਹੋ ਗਈ ਹੈ ਸ਼੍ਰੋਮਣੀ ਅਕਾਲੀ ਦਲ ਦਾ ਇਸ ਮਾਮਲੇ ਦੇ ਵਿੱਚ ਕੋਈ ਹੱਥ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਹੀ ਇਹ ਗੱਲ ਕਹਿ ਚੁੱਕੇ ਹਾਂ ਕਿ ਜਿਸ ਕਿਸੇ ਨੇ ਵੀ ਇਸ ਮਾਮਲੇ ਦੇ ਵਿੱਚ ਰਾਜਨੀਤੀ ਕੀਤੀ ਉਸਦਾ ਕੱਖ ਨਾ ਰਹੇ। ਉਨ੍ਹਾਂ ਕਿਹਾ ਅਤੇ ਹੁਣ ਇਸ ਮਾਮਲੇ ਦੇ ਵਿੱਚ ਜਿੱਥੇ ਉਹ ਕੋਰਟ ਵੱਲ ਰੁਖ਼ ਕਰਨਗੇ, ਉੱਥੇ ਸ਼੍ਰੋਮਣੀ ਅਕਾਲੀ ਦਲ ਫਿਰ ਤੋਂ ਇਹ ਮੰਗ ਕਰਦਾ ਕਿ ਇਸ ਮਾਮਲੇ 'ਚ ਰਾਜਨੀਤੀ ਕਰਦੀਆਂ ਰਹੀਆਂ ਧਿਰਾਂ ਦੇ ਆਗੂ ਮੁਆਫ਼ੀ ਮੰਗਣ। ਉੱਥੇ ਹੀ ਇਸ 'ਚ ਜੋ ਵੀ ਦੋਸ਼ੀ ਹਨ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾਵਾਂ ਹੋਣੀਆਂ ਚਾਹੀਦੀਆਂ ਹਨ।
Author: Malout Live