District NewsMalout News

ਸ਼੍ਰੀ ਪੰਕਜ ਮੋਰੀਆ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਬਿਰਧ ਆਸ਼ਰਮ ਦਾ ਕੀਤਾ ਦੌਰਾ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸਮਾਜਿਕ ਸੁਰੱਖਿਆ ਅਫਸਰ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਿੱਚ ਬਤੌਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਕੰਮ ਕਰ ਰਹੇ ਸ਼੍ਰੀ ਪੰਕਜ ਕੁਮਾਰ ਨੇ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਬਿਰਧ ਆਸ਼ਰਮ ਵਿੱਚ ਰਹਿ ਰਹੇ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਤੇ ਬਜ਼ੁਰਗਾਂ ਨੂੰ ਮਿਲ ਰਹੀਆਂ ਸਹੂਲਤਾਂ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਅਤੇ

ਬਿਰਧ ਆਸ਼ਰਮ ਦੇ ਪ੍ਰਬੰਧਾਂ ਤੇ ਤਸੱਲੀ ਪ੍ਰਗਟ ਕੀਤੀ। ਇਸ ਸਮੇਂ ਬਿਰਧ ਆਸ਼ਰਮ ਵਿੱਚ 23 ਬਜ਼ੁਰਗ ਰਹਿ ਰਹੇ ਹਨ। ਉਨ੍ਹਾਂ ਨੇ ਬਿਰਧ ਆਸ਼ਰਮ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਬਿਰਧ ਆਸ਼ਰਮ ਦੇ ਪ੍ਰਧਾਨ ਸ਼੍ਰੀ ਸਰਬਜੀਤ ਸਿੰਘ ਦਰਦੀ, ਸ਼੍ਰੀ ਬੂਟਾ ਰਾਮ ਕਾਮਰਾ, ਸ਼੍ਰੀ ਸੁਖਦੇਵ ਕਾਕਾ ਅਤੇ ਬਿਰਧ ਆਸ਼ਰਮ ਦਾ ਸਟਾਫ ਹਾਜ਼ਿਰ ਸੀ।

Author: Malout Live

Back to top button