ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਕੀਤਾ ਗਿਆ ਦੌਰਾ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਸ਼੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜਿਲ੍ਹਾ ਜੇਲ੍ਹ ਸ਼੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ। ਉਨ੍ਹਾਂ ਵੱਲੋਂ ਜੇਲ੍ਹ ਵਿੱਚ ਬੰਦ ਹਵਾਲਾਤੀ/ਕੈਦੀਆਂ ਨਾਲ ਮੁਲਾਕਾਤ ਕਰਨ ਲਈ ਹਰੇਕ ਬੈਰਕ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਨੂੰ ਵਿਸ਼ਵਾਸ਼ ਦਵਾਇਆ ਕਿ ਜਲਦ ਹੀ ਉਨ੍ਹਾਂ ਦੀ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।ਇਸ ਮੌਕੇ ਉਨ੍ਹਾਂ ਜੇਲ੍ਹ ਵਿੱਚ ਚੱਲ ਰਹੇ ਹਸਪਤਾਲ ਅਤੇ ਖਾਣੇ ਵਾਲੀ ਰਸੋਈ ਦਾ ਵੀ ਨਿਰੀਖਣ ਕੀਤਾ ਅਤੇ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲ ਰਹੀਆਂ ਸਿਹਤ ਸਹੂਲਤਾਂ ਅਤੇ ਖਾਣੇ ਤੇ ਤਸੱਲੀ ਪ੍ਰਗਟ ਕੀਤੀ।
ਇਸ ਤੋਂ ਇਲਾਵਾ ਜੇਲ੍ਹ ਵਿੱਚ ਚੱਲ ਰਹੇ ਲੀਗਲ ਏਡ ਕਲੀਨਿਕ ਵਿੱਚ ਮੌਜੂਦ ਵਕੀਲ ਸਾਹਿਬਾਨ ਅਤੇ ਪੈਰਾ ਲੀਗਲ ਵਲੰਟੀਅਰਜ਼ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਮਿਲ ਰਹੀ ਕਾਨੂੰਨੀ ਸਹਾਇਤਾ ਤੇ ਤਸੱਲੀ ਪ੍ਰਗਟ ਕੀਤੀ। ਇਸ ਮੌਕੇ ਮਿਸ. ਹਰਪ੍ਰੀਤ ਕੌਰ ਸਿਵਲ ਜੱਜ (ਸੀਨੀਅਰ ਡਵੀਜਨ) ਸਾਹਿਤ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਜੇਲ੍ਹ ਸੁਪਰਡੈਂਟ ਸਮੇਤ ਸਟਾਫ਼, ਚੀਫ਼ ਲੀਗਲ ਏਡ ਡਿਫੈਂਨਸ ਕਾਉਂਸਲਸ ਅਤੇ ਪੈਰਾ ਲੀਗਲ ਵਲੰਟੀਅਰ ਵੀ ਹਾਜ਼ਿਰ ਸਨ। Author: Malout Live