Punjab

ਜਲੰਧਰ ‘ਚ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ‘ਚਝੂਲਾ ਟੁੱਟਣ ਕਾਰਨ 3 ਬੱਚੇ ਜ਼ਖਮੀ

ਜਲੰਧਰ:- ਜਲੰਧਰ ‘ਚ ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਇਥੇ ਜੀ. ਐਮ. ਪੀ. ਫੈਕਟਰੀ ਨੇੜੇ ਲੱਗਾ ਝੂਲਾ ਅਚਾਨਕ ਟੁੱਟ ਗਿਆ। ਝੂਲਾ ਟੁੱਟਣ ਕਾਰਨ 3 ਬੱਚੇ ਜ਼ਖਮੀ ਹੋ ਗਏ ਹਨ। ਉਥੇ ਮੌਜ਼ੂਦ ਲੋਕਾਂ ਵੱਲੋਂ ਬੱਚਿਆਂ ਨੂੰ ਨਜ਼ਦੀਕੀ ਹਸਪਤਾਲ ‘ਚ ਲਿਜਾਇਆ ਗਿਆ, ਜਿਥੇ ਉਹਨਾਂ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਝੂਲਾ ਠੀਕ ਤਰ੍ਹਾਂ ਨਾਲ ਕੱਸਿਆ ਨਹੀਂ ਸੀ, ਜਿਸ ਕਾਰਨ ਇਹ ਹਾਦਸਾ ਹੋਇਆ ਤੇ ਮੇਲੇ ‘ਚ ਭੱਜ ਦੜ ਮਚ ਗਈ। ਉਧਰ ਘਟਨਾ ਦੀ ਸੂਚਨਾ ਮਿਲਣ ‘ਤੇ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ।

Leave a Reply

Your email address will not be published. Required fields are marked *

Back to top button