ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਇਨਸਾਫ਼ ਦਵਾਉਣ ਲਈ ਦਸਤਖਤ ਮੁਹਿੰਮ ਦੀ ਕੀਤੀ ਸ਼ੁਰੂਆਤ
ਮਲੋਟ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਕਰੀਬ 5 ਮਹੀਨੇ ਬੀਤ ਚੁੱਕੇ ਹਨ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਨੂੰ ਇਨਸਾਫ਼ ਦਵਾਉਣ ਲਈ ਐਲਾਨ ਕਰਦਿਆਂ ਕਿਹਾ ਕਿ ਉਹ ਘਰ ਵਿੱਚ ਦਸਤਖਤ ਵਾਲਾ ਰਜਿਸਟਰ ਲਗਾਉਣ ਜਾ ਰਹੇ ਹਨ। ਜਿਸ 'ਤੇ ਮੂਸੇਵਾਲਾ ਦੇ ਪ੍ਰਸ਼ੰਸਕ ਆਪਣੀਆਂ ਭਾਵਨਾਵਾਂ ਲਿਖਣਗੇ। ਉਹਨਾਂ ਕਿਹਾ ਕਿ 5 ਮਹੀਨਿਆਂ ਤੋਂ ਇਨਸਾਫ਼ ਦੀ ਗੁਹਾਰ ਲਗਾਈ ਜਾ ਰਹੀ ਹੈ, ਪਰ ਉਹਨਾਂ ਨੂੰ ਇਨਸਾਫ਼ ਨਹੀਂ ਮਿਲਿਆ।ਇਸ ਰਜਿਸਟਰ ਦੇ ਬਣਨ ਨਾਲ ਲੋਕਾਂ ਨੂੰ ਮੂਸੇਵਾਲਾ ਪ੍ਰਤੀ ਆਪਣੀਆਂ ਭਾਵਨਾਵਾਂ ਰੱਖਣ ਦਾ ਸਮਾਂ ਵੀ ਮਿਲੇਗਾ। ਉਹਨਾਂ ਕਿਹਾ ਕਿ 1 ਲੱਖ ਦੇ ਕਰੀਬ ਦਸਤਖਤ ਪੂਰੇ ਹੁੰਦੇ ਹੀ ਇਸ ਰਜਿਸਟਰ ਨੂੰ ਅਦਾਲਤ ਵਿੱਚ ਜੱਜ ਸਾਹਮਣੇ ਪੇਸ਼ ਕੀਤਾ ਜਾਵੇਗਾ। ਜੱਜ ਸਾਹਿਬ ਨੂੰ ਅਪੀਲ ਕੀਤੀ ਜਾਵੇਗੀ ਕਿ ਮੂਸੇਵਾਲਾ ਦੀ ਮੌਤ ਲਈ ਉਹਨਾਂ ਦਾ ਪਰਿਵਾਰ ਹੀ ਨਹੀਂ ਸਗੋਂ ਉਹਨਾਂ ਦੇ ਸਾਰੇ ਚਹੇਤੇ ਇਨਸਾਫ਼ ਦੀ ਮੰਗ ਕਰ ਰਹੇ ਹਨ। Author: Malout Live