ਪੋਲੀਥੀਨ ਲਿਫਾਫਿਆਂ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਦੀ ਮਨਾਹੀ
ਮਲੋਟ (ਸ਼੍ਰੀ ਮੁਕਤਸਰ ਸਾਹਿਬ):- ਸਰਕਾਰ ਦੇ ਹੁਕਮਾਂ ਅਨੁਸਾਰ ਸ਼੍ਰੀ ਮੁਕਤਸਰ ਸਾਹਿਬ ਦੇ ਡੀ.ਸੀ ਸ਼੍ਰੀ ਵਿਨੀਤ ਕੁਮਾਰ ਅਤੇ ਏ.ਡੀ.ਸੀ ਸ਼੍ਰੀ ਰਾਜਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਕਾਰਜ ਸਾਧਕ ਅਫਸਰ ਰਜਨੀਸ਼ ਕੁਮਾਰ ਦੀ ਅਗਵਾਈ ਹੇਠ ਪਲਾਸਟਿਕ ਮੁਕਤ ਅਭਿਆਨ ਚਲਾਇਆ ਗਿਆ। ਜਿਸ ਤਹਿਤ ਸੈਨਟਰੀ ਇੰਸਪੈਕਟਰ ਜਗਜੀਤ ਸਿੰਘ ਅਤੇ ਸਵੱਛ ਟੀਮ ਦੁਆਰਾ ਸ਼ਹਿਰ ਵਿਚਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈl ਕਾਰਜ ਸਾਧਕ ਅਫਸਰ ਨੇ ਦੱਸਿਆ ਕਿ ਸ਼ਹਿਰ ਵਿਚ ਪਲਾਸਟਿਕ ਦੀ ਵਰਤੋਂ ਨਾ ਕਰਨ ਸੰਬੰਧੀ ਪਹਿਲਾਂ ਮੁਨਿਆਦੀ ਵੀ ਕਰਵਾਈ ਗਈ ਅਤੇ ਹੁਣ ਨਗਰ ਕੌਂਸਲ ਦੀ ਟੀਮ ਵੱਲੋਂ ਪੋਲੀਥੀਨ ਲਿਫਾਫਿਆਂ ਅਤੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨl ਪਿਛਲੇ ਦਿਨਾਂ ਦੌਰਾਨ ਵਿਭਾਗ ਵੱਲੋਂ ਸਤਾਰਾਂ ਚਲਾਨ ਕੱਟੇ ਗਏ। ਜਿਸ ਵਿੱਚ 9 ਚਲਾਨ ਸਿੰਗਲ ਯੂਜ਼ ਪਲਾਸਟਿਕ ਤੇ 7 ਚਲਾਨ ਸੜਕ ਉੱਪਰ ਗੰਦਗੀ ਫੈਲਾਉਣ ਦੇ ਕੱਟੇ ਗਏ ਅਤੇ ਇੱਕ ਚਲਾਨ ਬਾਇਓ ਵੇਸਟ ਦਾ ਕੱਟਿਆ ਗਿਆl ਇਸ ਦੌਰਾਨ 60 ਕਿਲੋ ਪਲਾਸਟਿਕ ਦੀਆਂ ਵਸਤੂਆਂ ਕਬਜ਼ੇ ‘ਚ ਲਈਆਂ ਗਈਆਂ l Author: Malout Live