ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਐੱਸ.ਆਈ.ਟੀ ਨੇ ਸੁਖਬੀਰ ਸਿੰਘ ਬਾਦਲ ਨੂੰ ਕੀਤਾ ਸੰਮਨ ਜਾਰੀ, ਕਰੇਗੀ ਪੁੱਛਗਿੱਛ

ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸ.ਆਈ.ਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੰਮਨ ਜਾਰੀ ਕੀਤਾ ਗਿਆ। ਐੱਸ.ਆਈ.ਟੀ ਹੁਣ ਉਹਨਾਂ ਤੋਂ ਇੱਕ ਵਾਰ ਫਿਰ ਪੁੱਛਗਿੱਛ ਕਰੇਗੀ। ਸੁਖਬੀਰ ਬਾਦਲ ਨੂੰ 30 ਅਗਸਤ ਨੂੰ ਚੰਡੀਗੜ੍ਹ ਦੇ ਸੈਕਟਰ-32 ਸਥਿਤ ਪੰਜਾਬ ਪੁਲਿਸ ਹੈੱਡਕੁਆਰਟਰ ਵਿੱਚ ਸਵੇਰੇ 10:30 ਵਜੇ ਐੱਸ.ਆਈ.ਟੀ ਦੇ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਸਾਲ 2015 ਵਿੱਚ ਹੋਏ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਘਟਨਾ ਦੇ ਸਮੇਂ ਸ਼ਾਂਤੀਪੂਰਨ ਧਰਨਾ ਦੇ ਰਹੇ ਸਿੰਘਾਂ 'ਤੇ ਕਿਸ ਨੇ ਪੁਲਿਸ ਫਾਇਰਿੰਗ ਦੇ ਹੁਕਮ ਜਾਰੀ ਕੀਤੇ ਸਨ। ਸੁਖਬੀਰ ਬਾਦਲ ਉਸ ਸਮੇਂ ਸੂਬੇ ਦੇ ਗ੍ਰਹਿ ਮੰਤਰੀ ਸਨ। Author: Malout Live