ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਦਿੱਤਾ ਗਿਆ ਧਰਨਾ

ਮਲੋਟ:- ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚੇ ਦੀਆਂ ਜੱਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਸ਼੍ਰੀ ਮੁਕਤਸਰ ਸਾਹਿਬ ਅੱਗੇ ਧਰਨਾ ਦਿੱਤਾ ਗਿਆ। ਜਿਸ ਵਿੱਚ ਚੰਡੀਗੜ੍ਹ ਬਿਜਲੀ ਬੋਰਡ ਦੇ ਨਿੱਜੀਕਰਨ ਦੇ ਖਿਲਾਫ਼, ਭਾਖੜਾ ਬਿਆਸ ਮੈਂਨੇਜ਼ਮੈਂਟ ਬੋਰਡ ਵਿੱਚ ਪੰਜਾਬ ਦੀ ਨੁਮਾਇੰਦਗੀ ਨੂੰ ਖਤਮ ਕਰਨ ਦੇ ਖਿਲਾਫ਼, ਦਿੱਲੀ ਮੋਰਚੇ ਦੀਆਂ ਰਹਿੰਦੀਆਂ ਬਕਾਇਆ ਮੰਗਾਂ ਮੰਨਵਾਉਣ ਵਾਸਤੇ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਦੇ ਖਾਤਮੇ ਲਈ, ਭਾਰੀ ਬਾਰਸ਼ਾਂ ਨਾਲ ਹੋਏ

ਕਣਕ ਦੀ ਫ਼ਸਲ ਦੇ ਖ਼ਰਾਬੇ ਦੇ ਮੁਆਵਜ਼ੇ ਲਈ ਅਤੇ ਗੰਨੇ ਦੀ ਵਧੀ ਹੋਈ ਕੀਮਤ ਦੀ ਮੰਗ ਨੂੰ ਲੈ ਕੇ ਡੀ.ਸੀ ਸ਼੍ਰੀ ਮੁਕਤਸਰ ਸਾਹਿਬ ਨੂੰ ਮੰਗ ਪੱਤਰ ਸੌਂਪਿਆ ਗਿਆ। ਜਿਸ ਵਿੱਚ ਸ਼੍ਰੀ ਮੁਕਤਸਰ ਸਾਹਿਬ ਜ਼ਿਲ੍ਹੇ, ਪਿੰਡਾਂ, ਬਲਾਕ ਅਤੇ ਸ਼ਹਿਰ ਦੇ ਕਿਸਾਨ, ਮਜ਼ਦੂਰ, ਵਿਦਿਆਰਥੀਆਂ, ਬੀਬੀਆਂ, ਭੈਣਾਂ, ਬਜ਼ੁਰਗਾਂ, ਸ਼ਹਿਰੀ ਕਾਰੋਬਾਰੀ, ਸਮੂਹ ਸੰਘਰਸ਼ ਕਮੇਟੀਆਂ ਦੇ ਮੈਂਬਰਾਂ ਨੇ ਧਰਨੇ ਵਿੱਚ ਸ਼ਾਮਿਲ ਹੋ ਕੇ ਆਪਣੀ ਹਾਜ਼ਰੀ ਲਗਵਾਈ।