"ਬੇਟੀ ਬਚਾਓ ਬੇਟੀ ਪੜਾਓ" ਪ੍ਰੋਗਰਾਮ ਤਹਿਤ ਸਕੂਲੀ ਵਿਦਿਆਰਥਣਾਂ ਨੂੰ ਵੰਡੇ ਗਏ ਸਮਾਰਟ ਫੋਨ
ਸ੍ਰੀ ਮੁਕਤਸਰ ਸਾਹਿਬ :- ਬੇਟੀ ਬਚਾਓ ਬੇਟੀ ਪੜਾਓ ਪ੍ਰੋਗਰਾਮ ਤਹਿਤ ਅੱਜ ਜਿ਼ਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ 10ਵੀਂ ਕਲਾਸ ਵਿੱਚ ਪੜ੍ਹਣ ਵਾਲੀਆਂ ਵਿਦਿਆਰਥੀਆਂ ਨੂੰ ਆਨ ਲਾਇਨ ਪੜ੍ਹਾਈ ਕਰਨ ਲਈ ਸਮਾਰਟ ਫੋਨ ਵੰਡੇ ਗਏ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸ੍ਰੀ ਐਮ.ਕੇ.ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਦਫਤਰ ਡਿਪਟੀ ਕਮਿਸ਼ਨਰ ਦੇ ਮੀਟਿੰਗ ਹਾਲ ਵਿੱਚ ਕੀਤੀ।ਇਸ ਪ੍ਰੋਗਰਾਮ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਰਾਜੇਸ਼ ਤ੍ਰਿਪਾਠੀ ਐਡੀਸ਼ਨਲ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦਾ ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਹਨਾਂ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੀਆਂ ਵਿਦਿਆਰਥੀਣਾਂ ਨੂੰ ਸਮਾਰਟ ਫੋਨ ਦਿੱਤੇ ਹਨ। ਉਹਨਾਂ ਕਿਹਾ ਕਿ ਸਕੂਲੀ ਵਿਦਿਆਰਥਣਾ ਲਈ ਹੁਣ ਆਨ ਲਾਇਨ ਪੜ੍ਹਾਈ ਕਰਨ ਲਈ ਇਹ ਸਮਾਰਟ ਫੋਨ ਬਹੁਤ ਹੀ ਫਾਇਦੇਮੰਦ ਸਾਬਤ ਹੋਣਗੇ। ਉਹਨਾਂ ਅੱਗੇ ਦੱਸਿਆ ਕਿ 323 ਸਮਾਰਟ ਫੋਨ ਜਿ਼ਲ੍ਹੇ ਦੇ 8 ਸਰਕਾਰੀ ਸਕੂਲਾਂ ਦੀਆਂ ਉਹਨਾਂ ਵਿਦਿਆਰਥਣਾਂ ਨੂੰ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਦਿੱਤੇ ਗਏ ਹਨ, ਜਿਹਨਾਂ ਨੇ ਵਿਦਿਆਰਥਣਾਂ ਨੇ 9ਵੀਂ ਕਲਾਸ ਵਿਚੋਂ 60 ਪ੍ਰਤੀਸਤ ਤੋਂ ਵੱਧ ਨੰਬਰ ਪ੍ਰਾਪਤ ਕੀਤੇ ਸਨ ਅਤੇ ਇਸ ਸਮੇਂ ਇਹ 10ਵੀਂ ਕਲਾਸ ਵਿੱਚ ਆਪਣੀ ਪੜ੍ਹਾਈ ਕਰ ਰਹੀਆਂ ਹਨ। ਇਸ ਮੌਕੇ ਤੇ ਡਿਪਟੀ ਕਮਿਸ਼ਨਰ ਨੇ ਸਮਾਰਟ ਫੋਨ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਇਸ ਫੋਨ ਤੇ ਬੇਟੀ ਬਚਾਓ ਬੇਟੀ ਪੜਾਓ ਦੀ ਐਪ ਡਾਊਨ ਲੋਡ ਕਰਨ ਲਈ ਵੀ ਪ੍ਰੇਰਿਤ ਕੀਤਾ ਅਤੇ ਸਮਾਰਟ ਫੋਨ ਦੀ ਸਹੀ ਵਰਤੋ ਕਰਨ ਲਈ ਕਿਹਾ।