ਮੋਤੀਆ ਬਿੰਦ ਅਭਿਆਨ ਵੈਨ ਨੂੰ ਹਰੀ ਝੰਡੀ ਦਿਖਾ ਕੇ ਸਿਵਲ ਹਸਪਤਾਲ ਮਲੋਟ ਤੋਂ ਕੀਤਾ ਰਵਾਨਾ
ਮਲੋਟ:- ਮੁੱਖ ਮੰਤਰੀ ਪੰਜਾਬ ਵਲੋਂ ਸੂਬੇ ਦੇ ਲੋਕਾਂ ਨੂੰ ਵਧੀਆ ਸਿਹਤ ਸੇਵਾਵਾਂ ਦੇਣ ਲਈ ਪੰਜਾਬ ਮੋਤੀਆ ਮੁਕਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ। ਜਿਸ ਦੇ ਤਹਿਤ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਜਾਗਰੂਕਤਾ ਵੈਨਾਂ ਉਪਲੱਬਧ ਕਰਵਾਈਆਂ ਗਈਆਂ ਹਨ। ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਡਾ. ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਰਸ਼ਮੀ ਚਾਵਲਾ ਵੱਲੋਂ ਮੋਤੀਆ ਬਿੰਦ ਜਾਗਰੂਕਤਾ ਅਭਿਆਨ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਸੰਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਡਾ. ਏਕਤਾ ਸਿਆਲ ਨੇ ਕਿਹਾ ਕਿ ਜ਼ਿਲ੍ਹਾ ਸਿਹਤ ਵਿਭਾਗ ਵੱਲੋਂ 31 ਦਸੰਬਰ ਤੱਕ ਵੱਖ-ਵੱਖ ਥਾਵਾਂ ਤੇ ਕੈਂਪ ਲਗਾਏ ਜਾਣਗੇ ਅਤੇ ਮੋਤੀਆ ਬਿੰਦ ਨਾਲ ਪੀੜਿਤ ਮਰੀਜਾਂ ਦੇ ਆਪ੍ਰੇਸ਼ਨ ਕੀਤੇ ਜਾਣਗੇ। ਉਨਾਂ ਕਿਹਾ ਕਿ ਆਪ੍ਰੇਸ਼ਨ ਵਾਲੇ ਮਰੀਜਾਂ ਨੂੰ ਮੁਫਤ ਆਵਾਜਾਈ, ਰਿਫਰੈਸ਼ਮੈਂਟ ਅਤੇ ਐਨਕਾਂ ਆਦਿ ਸੁਵਿਧਾਵਾਂ ਦਿੱਤੀਆਂ ਜਾਣਗੀਆਂ। ਇਸ ਸਮੇਂ ਸੁਖਨਪਾਲ ਸਿੰਘ ਵੱਲੋਂ ਇਲਾਕੇ ਦੇ ਲੋਕਾਂ ਨੂੰ ਸਰਕਾਰ ਦੁਆਰਾ ਦਿੱਤੀਆਂ ਜਾ ਰਹੀਆਂ ਇਨਾਂ ਸੁਵਿਧਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਗਈ। ਓਹਨਾਂ ਦੱਸਿਆ ਕਿ ਇਹ ਵੈਨ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਦੌਰਾ ਕਰਦੇ ਹੋਏ ਮੋਤੀਆ ਬਿੰਦ ਅਭਿਆਨ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਇਸ ਸਮੇਂ ਹਰਜੀਤ ਸਿੰਘ ਐੱਸ.ਆਈ, ਪ੍ਰਭਜੋਤ ਸਿੰਘ ਫ਼ਿਜ਼ਿਓਥੈਰਾਪਿਸਟ, ਅਨੀਸ਼ ਮੋਂਗਾ ਫ਼ਾਰਮੇਸੀ ਅਫ਼ਸਰ, ਸਤੀਸ਼ ਕੁਮਾਰ, ਰਾਹੁਲ ਅਤੇ ਸੰਨੀ ਹਾਜ਼ਿਰ ਸਨ।