ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 01 ਕਿਲੋ 250 ਗ੍ਰਾਮ ਅਫੀਮ, 10 ਗ੍ਰਾਮ ਹੈਰੋਇਨ, 11 ਕਿਲੋ ਚੂਰਾ ਪੋਸਤ, 180 ਨਸ਼ੀਲੀਆਂ ਗੋਲੀਆ ਅਤੇ 07 ਕਿਲੋ ਅਫੀਮ ਦੇ ਹਰੇ ਪੌਦੇ ਬ੍ਰਾਮਦ ਕਰ 08 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੀ ਗੋਰਵ ਯਾਦਵ ਆਈ.ਪੀ.ਐੱਸ, ਡੀ.ਜੀ.ਪੀ ਪੰਜਾਬ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਸ. ਹਰਮਨਬੀਰ ਸਿੰਘ ਗਿੱਲ ਆਈ.ਪੀ.ਐੱਸ. ਐੱਸ.ਐੱਸ.ਪੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੁਲਿਸ ਦੀਆਂ ਅਲੱਗ-ਅਲੱਗ ਟੁਕੜੀਆਂ ਬਣਾ ਕੇ ਜਿੱਥੇ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ। ਉੱਥੇ ਹੀ ਨਾਕਾਬੰਦੀ ਕਰ ਚੈਕਿੰਗ ਕੀਤੀ ਜਾ ਰਹੀ ਹੈ ਇਸੇ ਤਹਿਤ ਹੀ ਸ. ਬਲਕਾਰ ਸਿੰਘ ਡੀ.ਐੱਸ.ਪੀ ਮਲੋਟ ਦੀ ਨਿਗਰਾਨੀ ਹੇਠ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਅਲੱਗ-ਅਲੱਗ ਥਾਣਿਆ ਵਿੱਚ ਐਨ.ਡੀ.ਪੀ.ਐੱਸ ਐਕਟ ਦੇ 06 ਮੁਕੱਦਮੇ ਦਰਜ ਕਰ 08 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿਨ੍ਹਾਂ ਪਾਸੋਂ 01 ਕਿਲੋ 250 ਗ੍ਰਾਮ ਅਫੀਮ, 10 ਗ੍ਰਾਮ ਹੈਰੋਇਨ, 11 ਕਿਲੋ ਚੂਰਾ ਪੋਸਤ, 180 ਨਸ਼ੀਲ਼ੀਆਂ ਗੋਲੀਆਂ ਅਤੇ 07 ਕਿਲੋ ਅਫੀਮ ਦੇ ਹਰੇ ਪੌਦੇ ਬ੍ਰਾਮਦ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਐੱਸ.ਆਈ ਮਨਿੰਦਰ ਸਿੰਘ ਮੁੱਖ ਅਫਸਰ ਥਾਣਾ ਲੰਬੀ ਅਤੇ ਪੁਲਿਸ ਪਾਰਟੀ ਬ੍ਰਾਏ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾ ਦੇ ਸੰਬੰਧ ਵਿੱਚ ਪਿੰਡ ਭਾਗੂ ਤੋਂ ਬਣਵਾਲਾ ਮੌਜੂਦ ਸੀ ਤਾਂ ਸ਼ੱਕ ਦੇ ਅਧਾਰ ਤੇ ਇੱਕ ਲੜਕਾ ਅਤੇ ਇੱਕ ਲੜਕੀ ਨੂੰ ਰੋਕ ਕੇ ਉਨ੍ਹਾਂ ਦਾ ਨਾਮ ਪਤਾ ਪੁੱਛਿਆ ਤੇ ਉਨ੍ਹਾਂ ਨੇ ਆਪਣਾ ਨਾਮ ਲੜਕੀ ਨੇ ਆਪਣਾ ਨਾਮ ਪੂਜਾ ਪੁੱਤਰੀ ਸ਼ੰਕਰ ਲਾਲ ਵਾਸੀ ਮਹਲਾਰਗੰਜ ਜਿਲ੍ਹਾ ਝਾਲਾਵਾੜ (ਰਾਜਸਥਾਨ) ਦੱਸਿਆ ਅੱਗੇ ਇਸ ਦੇ ਸਾਥੀ ਜਿਨ੍ਹਾਂ ਪਾਸੋਂ ਤਲਾਸ਼ੀ ਲੈਣ 01 ਕਿਲੋ 250 ਗ੍ਰਾਮ ਅਫੀਮ ਬ੍ਰਾਮਦ ਹੋਈ ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 68 ਮਿਤੀ 02.04.2023 ਅ/ਧ 18ਸੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਕੀਤੀ ਸ਼ੁਰੂ। ਇਸੇ ਨਾਲ ਹੀ ਥਾਣਾ ਲੰਬੀ ਪੁਲਿਸ ਵੱਲੋਂ ਬ੍ਰਾਏ ਗਸ਼ਤ ਵਾ ਚੈਕਿੰਗ ਦੌਰਾਨ ਪਵਨ ਕੁਮਾਰ ਪੁੱਤਰ ਸਰਿੰਦਰ ਕੁਮਾਰ ਵਾਸੀ ਮੰਡੀ ਡੱਬਵਾਲੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 67 ਮਿਤੀ 02.4.2023 ਅ/ਧ 21ਬੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਲੰਬੀ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ।
ਥਾਣਾ ਕਬਰਵਾਲਾ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਪਿੰਡ ਕਬਰਵਾਲਾ ਤੋਂ ਗੁਰੂਸਰ ਦੇ ਨਜ਼ਦੀਕ ਰਜਿੰਦਰ ਕੁਮਾਰ ਪੁੱਤਰ ਖੁਸ਼ਹਾਲ ਸਿੰਘ ਵਾਸੀ ਜੋਗੀ ਨਗਰ ਬਠਿੰਡਾ ਅਤੇ ਕ੍ਰਿਸ਼ਨ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਗੋਨਿਆਣਾ ਮੰਡੀ (ਬਠਿੰਡਾ) ਨੂੰ 07 ਕਿਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 52 ਮਿਤੀ 02.04.2023 ਅ/ਧ 15/ਬੀ/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਥਾਣਾ ਕਬਰਵਾਲਾ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਥਾਣਾ ਕੋਟਭਾਈ ਪੁਲਿਸ ਪਾਰਟੀ ਵੱਲੋਂ ਪਿੰਡ ਹਿੰਮਤਪੁਰ ਨਜ਼ਦੀਕ ਸੁਖਮੰਦਰ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਕੋਟਭਾਈ ਨੂੰ 07 ਕਿਲੋ ਪੋਸਤ ਅਤੇ ਅਫੀਮ ਦੇ ਹਰੇ ਪੌਦਿਆ ਸਮੇਤ ਕਾਬੂ ਕੀਤਾ ਗਿਆ। ਜਿਸ ਤੇ ਪੁਲਿਸ ਵੱਲੋਂ ਮੁਕੱਦਮਾ ਨੰਬਰ 31 ਮਿਤੀ 02.04.2023 ਅ/ਧ 18ਸੀ/61/85 ਤਹਿਤ ਥਾਣਾ ਕੋਟਭਾਈ ਵਿਖੇ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਥਾਣਾ ਲੰਬੀ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਧਰਮਿੰਦਰ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਮਾਨ ਨੂੰ 4 ਕਿਲੋ ਚੂਰਾ ਪੋਸਤ ਸਮੇਤ ਕਾਬੂ ਕੀਤਾ ਜਿਸ ਤੇ ਮੁਕੱਦਮਾ ਨੰਬਰ 66 ਮਿਤੀ 01.04.2023 ਅ/ਧ 15ਬੀ/61/85 ਐਨ.ਡੀ.ਪੀ.ਐਸ. ਐਕਟ ਤਹਿਤ ਦਰਜ਼ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ। ਥਾਣਾ ਸਿਟੀ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਗਸ਼ਤ ਵਾ ਚੈਕਿੰਗ ਦੌਰਾਨ ਅਬੋਹਰ ਬਾਈਪਾਸ ਨਜ਼ਦੀਕ ਸਤਿੰਦਰਪਾਲ ਸਿੰਘ ਲੱਕੀ ਪੁੱਤਰ ਲੇਟ ਰਜਾਪਾਲ ਸਿੰਘ ਵਾਸੀ ਭੁੱਲਰ ਨੂੰ 180 ਨਸ਼ੀਲੀਆਂ ਗੋਲੀਆ ਸਮੇਤ ਕਾਬੂ ਕੀਤਾ। ਜਿਸ ਤੇ ਮੁਕੱਦਮਾ ਨੰਬਰ 50 ਮਿਤੀ 31.03.2023 ਅ/ਧ 22/61/85 ਐੱਨ.ਡੀ.ਪੀ.ਐੱਸ ਐਕਟ ਤਹਿਤ ਦਰਜ ਕਰ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਗਈ ਹੈ। ਗਿੱਦੜਬਾਹਾ ਪੁਲਿਸ ਵੱਲੋਂ ਭਗੌੜੇ (ਪੀ.ਓ) ਧਰਮਿੰਦਰ ਸਿੰਘ ਰਿੰਕੂ ਪੁੱਤਰ ਅਸ਼ੋਕ ਕੁਮਾਰ ਵਾਸੀ ਗਿੱਦੜਬਾਹਾ ਨੂੰ ਕਾਬੂ ਕੀਤਾ ਗਿਆ ਜਿਸ ਨੂੰ ਮਾਨਯੋਗ ਅਦਾਲਤ ਵੱਲੋਂ ਮੁਕੱਦਮਾ ਨੰਬਰ:129 ਮਿਤੀ 26.06.2020 ਅ/ਧ 13ਏ, 3/67 ਜੂਆ ਐਕਟ ਵਿੱਚ ਭਗੌੜਾ (ਪੀ.ਓ) ਘੋਸ਼ਿਤ ਕੀਤਾ ਗਿਆ ਸੀ। Author: Malout Live