ਸ਼੍ਰੀ ਮੁਕਤਸਰ ਸਾਹਿਬ ਅਧੀਨ ਵੱਖ-ਵੱਖ ਪ੍ਰਾਈਵੇਟ ਹਸਪਤਾਲਾਂ ਦੇ ਡਾਕਟਰਜ਼, ਪੈਰਾ ਮੈਡੀਕਲ ਸਟਾਫ ਨੂੰ ਲਗਾਇਆ ਕੋਰੋਨਾ ਰੋਕੂ ਟੀਕਾ
ਮਲੋਟ:- ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਰੰਜੂ ਸਿੰਗਲਾ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੁਨੀਲ ਬਾਂਸਲ ਅਤੇ ਐੱਸ.ਐੱਮ.ਓ ਡਾ.ਸ਼ਤੀਸ਼ ਗੋਇਲ ਦੀ ਯੋਗ ਅਗਵਾਈ ਹੇਠ ਅੱਜ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਅਧੀਨ ਵੱਖ-ਵੱਖ ਸਥਾਨਾਂ ਤੇ ਸਥਿੱਤ ਪ੍ਰਾਈਵੇਟ ਹਸਪਤਾਲਾਂ ਵਿੱਚ ਸੇਵਾਵਾਂ ਨਿਭਾ ਰਹੇ ਡਾਕਟਰਜ਼, ਇੰਚਾਰਜ, ਕੰਮ ਕਰ ਰਹੇ ਪੈਰਾ ਮੈਡੀਕਲ ਸਟਾਫ ਅਤੇ ਹੋਰ ਮੁਲਾਜ਼ਮਾਂ ਦੇ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਉਨ੍ਹਾਂ ਦੇ ਹਸਪਤਾਲ
ਵਿੱਚ ਪਹੁੰਚ ਕੇ ਕੋਵਿਡ 19 ਦੇ ਬਚਾਓ ਲਈ ਪਹਿਲਾ, ਦੂਜਾ ਅਤੇ ਬੂਸਟਰ ਡੋਜ਼ ਦਾ ਟੀਕਾ ਲਗਾਇਆ ਗਿਆ। ਸਿਹਤ ਵਿਭਾਗ ਦੇ ਜ਼ਿਲ੍ਹਾ ਹੈੱਲਥ ਇੰਸਪੈਕਟਰ ਭਗਵਾਨ ਦਾਸ ਦੀ ਵਿਸ਼ੇਸ਼ ਸੁਪਰਵੀਜ਼ਨ ਅਧੀਨ ਗੋਲਡੀ ਗਰਗ ਫਾਰਮੇਸੀ ਅਫ਼ਸਰ, ਜੋਫੀ ਕੁਮਾਰ ਵਧਵਾ, ਜਸਵਿੰਦਰ ਸਿੰਘ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਕੋਟਕਪੂਰਾ ਰੋਡ, ਬਠਿੰਡਾ ਰੋਡ ਅਤੇ ਮਲੋਟ ਰੋਡ ਤੇ ਪਹੁੰਚ ਕੇ ਪ੍ਰਾਈਵੇਟ ਹਸਪਤਾਲਾ ਵਿੱਚ ਪਹੁੰਚ ਕੇ ਟੀਕਾਕਰਨ ਕੀਤਾ ਗਿਆ। ਵਿਸ਼ੇਸ਼ ਟੀਕਾਕਰਨ ਕੈਂਪਾਂ ਦੋਰਾਨ ਆਈ.ਐੱਮ.ਏ, ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਡਾਕਟਰਜ਼ ਸਹਿਬਾਨ ਦਾ ਵਿਸ਼ੇਸ਼ ਯੋਗਦਾਨ ਰਿਹਾ।