ਸੋਮਨਾਥ ਕਾਲੜਾ ਨੂੰ ਭਾਜਪਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵਾਈਸ ਪ੍ਰਧਾਨ ਵਜੋਂ ਕੀਤਾ ਗਿਆ ਨਿਯੁਕਤ

ਮਲੋਟ: ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਜ਼ਿਲ੍ਹਾ ਪ੍ਰਧਾਨ ਸ਼੍ਰੀ ਸਤੀਸ਼ ਅਸੀਜਾ ਦੀ ਅਗਵਾਈ ਹੇਠ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ ਭਾਜਪਾ ਦੇ ਸਕੱਤਰ ਅਤੇ ਜ਼ਿਲ੍ਹਾ ਪ੍ਰਭਾਰੀ ਸ਼੍ਰੀਮਤੀ ਦਾਮਨ ਬਾਜਵਾ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਰਾਜੇਸ਼ ਪਠੇਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਇਸ ਦੌਰਾਨ ਭਾਜਪਾ ਦੇ ਸੀਨੀਅਰ ਆਗੂ ਸੋਮਨਾਥ ਕਾਲੜਾ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ

ਨੂੰ ਦੇਖਦੇ ਹੋਏ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਲੰਬੀ ਵਿਧਾਨ ਸਭਾ ਹਲਕਾ ਦੇ ਅਧੀਨ ਸਰਾਵਾਂ ਜੈਲ ਸਰਕਲ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਭਾਜਪਾ ਆਗੂ ਸੁਸ਼ੀਲ ਗਰੋਵਰ, ਰੋਕੀ ਗਰਗ ਅਤੇ ਮੰਡਲ ਮਲੋਟ ਇੰਚਾਰਜ ਸੀਤਾ ਰਾਮ ਖਟਕ ਨੇ ਸੋਮਨਾਥ ਕਾਲੜਾ ਨੂੰ ਇਸ ਨਿਯੁਕਤੀ ਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। Author: Malout Live