District NewsMalout NewsPunjab

ਲਾਭਪਾਤਰੀ ਨੂੰ ਪੈਨਸ਼ਨ ਸਕੀਮਾਂ ਸੰਬੰਧੀ ਲਾਭ ਦੇਣ ਲਈ 17 ਅਗਸਤ ਤੋਂ ਕੀਤੀ ਜਾਵੇਗੀ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ- ਡਾ. ਬਲਜੀਤ ਕੌਰ

ਮਲੋਟ (ਪੰਜਾਬ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਮਾਜਿਕ ਭਲਾਈ ਸਕੀਮਾਂ ਨੂੰ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਤਹਿਤ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਡਾ. ਬਲਜੀਤ ਕੌਰ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਕਿ ਵੱਖ-ਵੱਖ ਪੈਨਸ਼ਨ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਮਿਲਣਾ ਯਕੀਨੀ ਬਣਾਉਣ ਲਈ 17 ਅਗਸਤ 2022 ਨੂੰ ਪਿੰਡ ਪੱਧਰ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣ। ਇਸ ਦੇ ਨਾਲ ਹੀ ਉਹਨਾਂ ਆਂਗਨਵਾੜੀ ਸਰਵਿਸ ਸਕੀਮ ਅਧੀਨ ਆਂਗਨਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਖਾਲੀ ਪਈਆਂ ਆਸਾਮੀਆਂ ਨੂੰ ਭਰਨ ਲਈ ਵਿਭਾਗ ਵੱਲੋਂ ਕੀਤੀ ਜਾ ਰਹੀ ਕਾਰਵਾਈ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ।

ਡਾ.ਬਲਜੀਤ ਕੌਰ ਨੇ ਸਿਪਡਾ ਸਕੀਮ ਤਹਿਤ ਦਿਵਿਆਂਗਜਨਾਂ ਲਈ ਸਰਕਾਰੀ ਬਿਲਡਿੰਗਾਂ ਵਿੱਚ ਦਾਖਲੇ ਨੂੰ ਸੁਖਾਲਾ ਬਣਾਉਣ ਦੀ ਦਿਸ਼ਾ ਵਿੱਚ ਕੀਤੇ ਜਾ ਰਹੇ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਸਰਕਾਰੀ ਬਿਲਡਿੰਗਾਂ ਵਿੱਚ ਦਾਖਲੇ ਲਈ ਰੈਂਪ ਜ਼ਰੂਰ ਬਣਾਏ ਜਾਣ। ਇਸ ਸਕੀਮ ਦੇ ਪਹਿਲੇ ਪੜਾਅ ਅਧੀਨ 143 ਸਰਕਾਰੀ ਬਿਲਡਿੰਗਾਂ ਵਿੱਚ ਦਾਖਲੇ ਹਿੱਤ ਰੈਂਪ ਬਣਾਏ ਜਾ ਰਹੇ ਹਨ। ਉਨ੍ਹਾਂ ਨਾਲ ਹੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰਾਂ ਨੂੰ ਸਰਕਾਰੀ ਬਿਲਡਿੰਗਾਂ ਵਿੱਚ ਵੀ ਰੈਂਪ ਬਣਾਉਣ ਸਬੰਧੀ ਤਜਵੀਜ਼ ਭੇਜਣ ਦੇ ਆਦੇਸ਼ ਦਿੱਤੇ। ਸਮਾਜਿਕ ਸੁਰੱਖਿਆ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਦਿਵਿਆਂਗਜਨਾਂ ਵੱਲੋਂ ਯੂ.ਡੀ.ਆਈ ਕਾਰਡ ਬਣਾਉਣ ਸਬੰਧੀ ਪ੍ਰਾਪਤ ਅਰਜ਼ੀਆਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਹੁਣ ਤੱਕ ਵਿਭਾਗ ਨੂੰ ਕੁੱਲ 4,45,546 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿਚੋਂ 2,76,303 ਲਈ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਤਰੁੱਟੀਆਂ ਕਾਰਨ 1,01,700 ਅਰਜ਼ੀਆਂ ਰੱਦ ਕੀਤੀਆਂ ਗਈਆਂ ਹਨ।

Author: Malout Live

Leave a Reply

Your email address will not be published. Required fields are marked *

Back to top button