ਸਵਾਇਨ ਫਲੂ ਤੋਂ ਬਚਣ ਲਈ ਆਲੇ ਦੁਆਲੇ ਦੀ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ: ਡਾ ਨਵਦੀਪ ਸਿੰਘ ਸਿਵਲ ਸਰਜਨ
ਸ੍ਰੀ ਮੁਕਤਸਰ ਸਾਹਿਬ:- ਪੰਜਾਬ ਸਰਕਾਰ ਵੱਲੋਂ ਸੁਰੂ ਕੀਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਡਾ. ਨਵਦੀਪ ਸਿੰਘ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਨੇ ਸਮੂਹ ਪ੍ਰੋਗ੍ਰਾਮ ਅਫ਼ਸਰਾਂ ਦੀ ਮੀਟਿੰਗ ਕਰਕੇ ਸਵਾਇਨ ਫਲੂ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਹਨ। ਉਹਨਾਂ ਆਮ ਲੋਕਾਂ ਵਿੱਚ ਜਾਗਰੁੂਕਤਾ ਪੈਦਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਆਦਿ ਵਿਖੇ ਆਪਣੇ ਪੈਰਾ ਮੈਡੀਕਲ ਸਟਾਫ਼ ਨੂੰ ਭੇਜ਼ ਕੇ ਸਵਾਈਨ ਫਲੂ ਤੋਂ ਬਚਾਅ ਸਬੰਧੀ ਜਾਣਕਾਰੀ ਦੇਣ। ਉਹਨਾ ਦੱਸਿਆ ਕਿ ਸਵਾਇਨ ਫਲੂ ਇੰਫਲੂਐਂਜਾਂ ਵਾਇਰਸ (ਐਚ1ਐਨ1) ਨਾਲ ਹੁੰਦੀ ਹੈ। ਸਵਾਇਨ ਫਲੂ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼ ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ। ਇਹ ਬਜੁਰਗਾਂ, ਕੰਮਜੋਰ ਵਿਅਕਤੀਆਂ, ਬੱਚੇ, ਗਰਭਵਤੀ ਮਾਵਾਂ ਅਤੇ ਸਾਹ ਦਮੇ ਦੇ ਮਰੀਜਾਂ ਨੂੰ ਛੇਤੀ ਹੁੰਦੀ ਹੈ ਅਤੇ ਘਾਤਕ ਸਿੱਧ ਹੋ ਸਕਦੀ ਹੈ ਕਿਉਕਿ ਉਹਨਾਂ ਵਿੱਚ ਬਿਮਾਰੀਆਂ ਵਿਰੁੱਧ ਲੜਨ ਦੀ ਸ਼ਕਤੀ ਘੱਟ ਹੁੰਦੀ ਹੈ। ਪਰ ਜੇਕਰ ਬੰਦਾ ਤੰਦਰੁਸਤ ਹੈ ਤਾਂ ਘਬਰਾਉਣ ਦੀ ਲੋੜ ਨਹੀਂ, ਕਿਉਕਿ ਇਹ ਬਿਮਾਰੀ 10 ਦਿਨਾਂ ਵਿੱਚ ਆਪਣੇ ਆਪ ਠੀਕ ਹੋ ਜਾਂਦੀ ਹੈ। ਜਿਨਾਂ ਵਿਅਕਤੀਆਂ ਨੂੰ ਬੁਖਾਰ, ਖਾਂਸੀ, ਦੁਖਦਾ ਗਲਾ, ਡਾਇਰੀਆ, ਉਲਟੀਆਂ ਅਤੇ ਸਾਹ ਆਉਣ ਵਿੱਚ ਤਕਲੀਫ ਨਜ਼ਰ ਆਵੇ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਤੋਂ ਇਲਾਜ ਕਰਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿੱਚ ਇਸ ਦਾ ਇਲਾਜ ਮੁਫ਼ਤ ਹੁੰਦਾ ਹੈ।
ਇਸ ਸਮੇ ਡਾ ਵਿਕਰਮ ਅਸੀਜਾ ਜ਼ਿਲਾ ਐਪੀਡਮੈਲੋਜਿਸਟ ਨੇ ਸਮੂਹ ਸਿਹਤ ਸਟਾਫ਼ ਅਤੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਆਮ ਲੋਕਾਂ ਨੂੰ ਜਾਗਰੂਕ ਕਰਨ ਕਿ ਉਹ ਭੀੜ ਵਾਲੀਆਂ ਥਾਵਾਂ ਤੇ ਨਾ ਜਾਣ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ। ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ। ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਰੁਮਾਲ ਨਾਲ ਢੱਕ ਕੇ ਰੱਖੋ। ਨੀਂਦ ਪੂਰੀ ਲਵੋ ਅਤੇ ਸਰੀਰਕ ਤੌਰ ਤੇ ਤੰਦਰੁਸਤ ਰਹੋ, ਬਹੁਤ ਸਾਰਾ ਪਾਣੀ ਪੀਓ ਅਤੇ ਪੌਸ਼ਟਿਕ ਭੋਜਨ ਖਾਓ।
ਇਸ ਸਮੇਂ ਰੰਜੂ ਸਿੰਗਲਾ ਜਿਲਾ ਪਰਿਵਾਰ ਭਲਾਈ ਅਫ਼ਸਰ, ਡਾ ਜਾਗਿ੍ਰਤੀ ਚੰਦਰ ਜਿਲਾ ਟੀਕਾਕਰਣ ਅਫ਼ਸਰ, ਡਾ ਕੰਵਰਦੀਪ ਸਿੰਘ ਜਿਲਾ ਡੈਟਲ ਸਿਹਤ ਅਫ਼ਸਰ, ਵਿਨੋਦ ਖੁਰਾਣਾ ਮਾਸ ਮੀਡੀਆ ਅਫ਼ਸਰ, ਸ਼ਿਵਪਾਲ ਸਿੰਘ, ਲਾਲ ਚੰਦ ਜਿਲਾ ਹੈਲਥ ਇੰਸਪੈਕਟਰ ਹਾਜਿਰ ਸਨ।