ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉੱਪਰ ਚੱਕਣ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ- ਡਿਪਟੀ ਕਮਿਸ਼ਨਰ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਰੂਹੀ ਦੁੱਗ, ਆਈ.ਏ.ਐੱਸ, ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਉੱਪਰ ਚੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ (ਪੀ.ਐੱਮ.ਏ.ਜੇ.ਏ.ਵਾਈ) ਦੇ ਸੰਬੰਧ ਵਿੱਚ ਗੈਰ ਸਰਕਾਰੀ ਸੰਸਥਾਵਾਂ ਪਾਸੋਂ ਸਕਿੱਲ/ਆਜੀਵੀਕਾ ਨਾਲ ਸੰਬੰਧਿਤ ਪ੍ਰੋਜੈਕਟਾਂ ਦੀ ਮੰਗ ਕੀਤੀ ਜਾਂਦੀ ਹੈ।

ਵਧੇਰੇ ਜਾਣਕਾਰੀ ਅਤੇ ਗੈਰ ਸਰਕਾਰੀ ਸੰਸਥਾਵਾਂ ਲਈ ਲੋੜੀਂਦੀਆਂ ਸ਼ਰਤਾਂ ਸੰਬੰਧੀ ਦਫਤਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ, ਡਾ.ਬੀ.ਆਰ. ਅੰਬੇਦਕਰ ਭਵਨ, ਸ਼੍ਰੀ ਮੁਕਤਸਰ ਸਾਹਿਬ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਗੈਰ ਸਰਕਾਰੀ ਸੰਸਥਾਵਾਂ ਇਹ ਪ੍ਰੋਜੈਕਟ ਹਰ ਪੱਖੋਂ ਮੁਕੰਮਲ ਕਰਦੇ ਹੋਏ 10 ਦਿਨ ਦੇ ਅੰਦਰ ਸਬਮਿਟ ਕਰਵਾ ਸਕਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਸਮੂਹ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਆਪਣੇ ਵਿਭਾਗ ਨਾਲ ਸਬੰਧਿਤ ਵਿਭਾਗੀ ਸਕੀਮਾਂ ਨੂੰ ਮੁੱਖ ਰੱਖਦੇ ਹੋਏ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਿਊਦੈ ਯੋਜਨਾ (ਪੀ.ਐੱਮ.ਏ.ਜੇ.ਏ.ਵਾਈ) ਦੀਆਂ ਹਦਾਇਤਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਲੋਕਾਂ ਨਾਲ ਸੰਬੰਧਿਤ ਆਜੀਵੀਕਾ ਪ੍ਰੋਜੈਕਟ ਬਣਾਉਣ ਤੇ ਜੋਰ ਦੇਣ। Author: Malout Live