ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਸੁੰਦਰੀਕਰਨ ਲਈ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ
ਸ਼੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਦੇ ਯਤਨਾਂ ਨਾਲ ਸ਼੍ਰੀ ਮੁਕਤਸਰ ਸਾਹਿਬ ਦੇ ਸੁੰਦਰੀਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਰਾਜਪਾਲ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਦੇਸ਼ ਭਗਤ ਯੂਨੀਵਰਸਿਟੀ ਵਿਚਕਾਰ ਹੋਏ ਸਮਝੋਤੇ ਤੇ ਹਸਤਾਖਰ ਕਰਨ ਉਪਰੰਤ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੇਸ਼ ਭਗਤ ਯੂਨੀਵਰਸਿਟੀ ਵਲੋਂ ਮਾਤਾ ਭਾਗ ਕੌਰ ਯਾਦਗਾਰੀ ਪਾਰਕ ਅਤੇ ਡਿਪਟੀ ਕਮਿਸ਼ਨਰ ਦਫਤਰ ਦੇ ਡਾ.ਬੀ.ਆਰ.ਅੰਬੇਦਕਰ ਪਾਰਕ ਤੋਂ ਇਲਾਵਾ ਸ਼ਹਿਰ ਦੇ ਤਿੰਨ ਚੌਂਕਾਂ ਜਿਸ ਵਿੱਚ ਸਾਦਿਕ ਫਿਰੋਜ਼ਪੁਰ ਚੌਕ ਨੇੜੇ ਮੈਨ ਗੇਟ, ਡਾ.ਬੀ.ਆਰ.ਅੰਬੇਦਕਰ ਚੌਂਕ ਸਾਹਮਣੇ ਡਿਪਟੀ ਕਮਿਸ਼ਨਰ ਦਫ਼ਤਰ ਅਤੇ ਬਠਿੰਡਾ ਰੋਡ ਚੌਕ ਦੀ ਹਰ ਪੱਖੋਂ ਸਾਂਭ ਸੰਭਾਲ ਅਤੇ ਦੇਖਭਾਲ ਕਰੇਗੀ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਦੇ ਪਾਰਕਾਂ ਅਤੇ ਚੌਕਾਂ ਦੀ ਸਾਂਭ ਸੰਭਾਲ ਦੇਸ਼ ਭਗਤ ਯੂਨੀਵਰਸਿਟੀ ਵੱਲੋਂ ਪੰਜ ਸਾਲਾਂ ਲਈ ਲਿਖਤੀ ਸਮਝੋਤੇ ਅਨੁਸਾਰ ਕੀਤੀ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਉਣ ਵਾਲੇ ਭਵਿੱਖ ਵਿੱਚ ਵੀ ਸ਼ਹਿਰ ਦੇ ਸੁੰਦਰੀਕਰਨ ਲਈ ਅਹਿਮ ਕਦਮ ਚੁੱਕੇ ਜਾਣਗੇ। ਸਮਝੋਤੇ ਅਨੁਸਾਰ ਦੇਸ਼ ਭਗਤ ਯੂਨੀਵਰਸਿਟੀ ਨਿਰਧਾਰਿਤ ਕੀਤੀਆਂ ਥਾਵਾਂ ਤੇ ਯੂਨੀਵਰਸਿਟੀ ਨਾਲ ਸੰਬੰਧਿਤ ਗਤੀਵਿਧੀਆਂ ਹੀ ਡਿਸਪਲੇਅ ਕਰ ਸਕਦੀ ਹੈ। ਇਸ ਮੌਕੇ ਗੁਰਦੀਪ ਸਿੰਘ ਮਾਨ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਰਜਨੀਸ਼ ਕੁਮਾਰ ਕਾਰਜ ਸਾਧਕ ਅਫ਼ਸਰ, ਸੰਜੀਵ ਕੁਮਾਰ ਪ੍ਰਿੰਸੀਪਲ ਦੇਸ਼ ਭਗਤ ਗਲੋਬਲ ਸਕੂਲ, ਜਗਤਾਰ ਸਿੰਘ ਜ਼ਿਲ੍ਹਾ ਨਾਜ਼ਰ, ਡਾ.ਐੱਸ.ਪੀ.ਐੱਸ.ਬਰਾੜ ਰਿਟਾ. ਪ੍ਰੋਫੈਸਰ ਪੀ.ਏ.ਯੂ ਵੀ ਹਾਜ਼ਿਰ ਸਨ। Author: Malout Live