ਗਰਭਵਤੀ ਔਰਤਾਂ ਦੀ ਜਾਂਚ ਲਈ ਹਰ ਮਹੀਨੇ ਦੀ 09 ਅਤੇ 23 ਤਰੀਕ ਨੂੰ ਸਰਕਾਰੀ ਹਸਪਤਾਲਾਂ ਵਿੱਚ ਲਗਾਏ ਜਾਂਦੇ ਹਨ ਵਿਸ਼ੇਸ਼ ਜਾਂਚ ਕੈਂਪ- ਡਾ. ਨਵਜੋਤ ਕੌਰ ਸਿਵਲ ਸਰਜਨ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਡਾ. ਨਵਜੋਤ ਕੌਰ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਵੱਲੋਂ ਜਿਲ੍ਹੇ ਦੇ ਸਾਰੇ ਸਿਵਲ ਹਸਪਤਾਲਾਂ ਅਤੇ ਸੀ.ਐੱਚ.ਸੀ ਵਿੱਚ ਗਰਭਵਤੀਆਂ ਦੀ ਜਾਂਚ ਲਈ ਹਰ ਮਹੀਨੇ ਦੀ 09 ਅਤੇ 23 ਤਰੀਕ ਨੂੰ ਸਪੈਸ਼ਲ ਜਾਂਚ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧ ਵਿੱਚ ਬੀਤੇ ਦਿਨੀ ਇਹ ਵਿਸ਼ੇਸ਼ ਜਾਂਚ ਕੈਂਪ ਲਗਾਏ ਗਏ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ, ਆਲਮਵਾਲਾ, ਦੋਦਾ, ਚੱਕ ਸ਼ੇਰੇਵਾਲਾ ਅਤੇ ਲੰਬੀ ਵਿਖੇ ਗਰਭਵਤੀ ਔਰਤਾਂ ਦੇ ਸਾਰੇ ਟੈਸਟ ਅਤੇ ਚੈਕਅੱਪ ਮੁਫਤ ਕੀਤੇ ਗਏ। ਉਨ੍ਹਾਂ ਕਿਹਾ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ-ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ।
ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਆਪਣੇ ਚਾਰ ਚੈਕਅੱਪ ਜ਼ਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨ੍ਹਾਂ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਹੋ ਸਕੇ ਅਤੇ ਉਨ੍ਹਾਂ ਨੂੰ ਔਰਤ ਰੋਗਾਂ ਦੇ ਮਾਹਿਰ ਡਾਕਟਰ ਨੂੰ ਗਰਭ ਦੌਰਾਨ ਹਰ ਮਹੀਨੇ ਆਪਣਾ ਚੈਕਅੱਪ ਕਰਵਾਉਣਾ ਚਾਹੀਦਾ ਹੈ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫ਼ਸਰ, ਲਾਲ ਚੰਦ ਜਿਲ੍ਹਾ ਹੈੱਲਥ ਇੰਸਪੈਕਟਰ, ਮਨਜੀਤ ਕੌਰ ਨਰਸਿੰਗ ਸਿਸਟਰ, ਕੇਵਲਪ੍ਰੀਤ ਕੌਰ, ਆਸ਼ਾ ਵਰਕਰਾਂ, ਨਰਸਿੰਗ ਸਟਡੈਂਟ ਅਤੇ ਚੈੱਕਅੱਪ ਕਰਵਾਉਣ ਆਈਆਂ ਗਰਭਵਤੀ ਔਰਤਾਂ ਹਾਜ਼ਿਰ ਸਨ। Author: Malout Live