ਮਲੇਰੀਆ ਵਿਰੋਧੀ ਮਹੀਨਾ ਜੂਨ ਸੰਬੰਧੀ ਸਲੱਮ ਏਰੀਏ ਅਤੇ ਮਾਇਗਰੇਟਰੀ ਅਬਾਦੀ ਦਾ ਕੀਤਾ ਵਿਸ਼ੇਸ਼ ਫੀਵਰ ਸਰਵੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ) : ਸਿਹਤ ਵਿਭਾਗ ਵੱਲੋਂ ਮਲੇਰੀਏ ਦੇ ਖਾਤਮੇ ਨੂੰ ਮੁੱਖ ਰੱਖਦੇ ਹੋਏ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾ ਰਿਹਾ ਹੈ । ਇਸ ਸੰਬੰਧ ਵਿੱਚ ਡਾ. ਨਵਜੋਤ ਕੌਰ ਸਿਵਲ ਸਰਜਨ ਸ਼੍ਰੀ ਮਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮਾਇਗਰੇਟਰੀ ਅਬਾਦੀ,ਭੱਠਿਆਂ,ਸ਼ੈਲਰਾਂ,ਸਲੱਮ ਏਰੀਏ ਦਾ ਵਿਸ਼ੇਸ਼ ਫੀਵਰ ਸਰਵੇ ਕੀਤਾ ਗਿਆ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਇਸ ਸੰਬੰਧ ਵਿੱਚ ਡਾ. ਸੰਦੀਪ ਕੌਰ ਜਿਲ੍ਹਾ ਐਪੀਡੀਮੋਲੋਜਿਸਟ ਵੱਲੋਂ ਸਲੱਮ ਏਰੀਏ ਅਤੇ ਮਾਇਗਰੇਟਰੀ ਅਬਾਦੀ ਵਿੱਚ ਜਾ ਕੇ ਸਿਹਤ ਵਿਭਾਗ ਦੀਆਂ ਟੀਮਾਂ ਦੀ ਸੁਪਰਵਿਜ਼ਨ ਕੀਤੀ।
ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਸਿਹਤ ਵਿਭਾਗ ਵੱਲੋਂ ਜੂਨ ਮਹੀਨਾ ਮਲੇਰੀਆ ਵਿਰੋਧੀ ਮਹੀਨਾ ਮਨਾਇਆ ਜਾਂਦਾ ਹੈ ਅਤੇ ਸੰਬੰਧ ਵਿੱਚ 6 ਤੋਂ 7 ਜੂਨ ਅਤੇ 13 ਅਤੇ 14 ਜੂਨ ਨੂੰ ਮਾਇਗਰੇਟਰੀ ਅਬਾਦੀ ਵਿੱਚ ਜਾ ਕੇ ਮਲੇਰੀਆ ਵਿਰੋਧੀ ਸਪੈਸ਼ਲ ਮੁਹਿੰਮ ਚਲਾਈ ਜਾ ਰਹੀ ਹੈ। ਜਿਸ ਦੌਰਾਨ ਲੋਕਾਂ ਨੂੰ ਮਲੇਰੀਆ ਵਿਰੁੱਧ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ, ਇਸ ਲਈ ਬੁਖਾਰ ਹੋਣ ਦੀ ਸੂਰਤ ਵਿੱਚ ਆਪਣਾ ਮਲੇਰੀਆ ਟੈੱਸਟ ਨੇੜੇ ਦੀ ਸਰਕਾਰੀ ਸੰਸਥਾਂ ਵਿੱਚ ਜਰੂਰ ਕਰਵਾਉ। ਮਲੇਰੀਆ ਦਾ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲ ਵਿੱਚ ਮੁਫਤ ਕੀਤਾ ਜਾਂਦਾ ਹੈ। ਇਸ ਮੌਕੇ ਸਿਹਤ ਵਕਰਕ ਸ਼ਿਵਰਾਜ ਸਿੰਘ, ਬੂਟਾ ਸਿੰਘ ਅਤੇ ਰਾਜਵਿੰਦਰ ਸਿੰਘ ਹਾਜ਼ਿਰ ਸਨ। Author : Malout Live