ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਸਮਾਗਮ 'ਬੇਟੀ ਬਚਾਓ, ਬੇਟੀ ਪੜਾਓ' ਵਿੱਚ ਵਿਸ਼ੇਸ਼ ਪੇਸ਼ਕਾਰੀ
ਮਲੋਟ: ਬੇਟੀ ਬਚਾਓ, ਬੇਟੀ ਪੜਾਓ' ਸਕੀਮ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀਆਂ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਿਮਿਟ ਕਾਲਜ ਮਲੋਟ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਐੱਸ.ਡੀ ਸੀਨੀਅਰ ਸੈਕੰਡਰੀ ਸਕੂਲ ਮਲੋਟ ਦੀ ਪ੍ਰਿੰਸੀਪਲ ਡਾ. ਨੀਰੂ ਬਠਲਾ ਵਾਟਸ ਦੀ ਅਗਵਾਈ ਹੇਠ ਸੰਗੀਤ ਅਧਿਆਪਕ ਦਲਜੀਤ ਪਰਮ ਦੁਆਰਾ ਨਿਰਦੇਸ਼ਿਤ 'ਬੇਟੀ ਬਚਾਓ, ਬੇਟੀ ਪੜਾਓ' ਨਾਟਕ ਸਕੂਲ ਦੇ ਵਿਦਿਆਰਥੀਆਂ ਦੁਆਰਾ ਰੰਗ ਮੰਚ ਤੇ ਪੇਸ਼ ਕੀਤਾ ਗਿਆ।
ਇਸ ਸਮਾਗਮ ਵਿੱਚ ਐੱਸ.ਡੀ ਸਕੂਲ ਮਲੋਟ ਦਾ ਨਾਟਕ ਸਭ ਲਈ ਇੱਕ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਰਿਹਾ। ਇਸ ਅਵਸਰ ਤੇ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀਆਂ ਤੇ ਬਾਲ ਵਿਕਾਸ, ਮੰਤਰੀ ਪੰਜਾਬ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ। ਉਹਨਾਂ ਨਾਲ ਸ਼੍ਰੀਮਤੀ ਵਿੰਮੀ ਭੁੱਲਰ ਵਿਸ਼ੇਸ਼ ਸਕੱਤਰ ਤੇ ਸ਼੍ਰੀਮਤੀ ਰੁਪਿੰਦਰ ਕੌਰ ਡਿਪਟੀ ਡਾਇਰੈਕਟਰ ਨੇ ਵੀ ਸ਼ਿਰਕਤ ਕੀਤੀ। ਸਮਾਗਮ ਦੇ ਅੰਤ ਵਿੱਚ ਮੁੱਖ ਮਹਿਮਾਨ ਵਜੋਂ ਆਏ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀਆਂ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। Author: Malout Live