ਸੀਨੀਅਰ ਸੈਕੰਡਰੀ ਸਕੂਲ,ਮੱਲਣ ਵਿਖੇ ਵਿਸ਼ੇਸ਼ ਸੈਮੀਨਾਰ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ 12 ਮਾਰਚ:- ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜਗਾਰ ਅਤੇ ਸਿੱਖਿਆ ਵਿਭਾਗ ਪੰਜਾਬ ਦੇ ਸਾਂਝੇ ਉੱਦਮਾਂ ਸਦਕਾ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ.ਅਰਵਿੰਦ ਕੁਮਾਰ ਜੀ ਦੀ ਯੋਗ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੱਲਣ ਵਿਖੇ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਦੇਣ ਲਈ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ ਜਿਸ ਵਿੱਚ 55 ਵਿਦਿਆਰਥੀ ਹਾਜਰ ਸਨ।
ਜਿਸ ਵਿੱਚ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਸ੍ਰੀ ਮੁਕਤਸਰ ਸਾਹਿਬ ਤੋਂ ਅਰਸ਼ਪ੍ਰੀਤ ਸਿੰਘ ਕਰੀਅਰ ਕਾਊਂਸਲਰ ਵੱਲੋਂ ਵਿਦਿਆਰਥੀਆਂ ਨੂੰ ਦਸਵੀਂ ਅਤੇ ਬਾਰਵੀਂ ਤੋਂ ਬਾਅਦ ਵੱਖ ਵੱਖ ਕੋਰਸਾਂ, ਜਿਵੇਂ ਪੋਲੀਟੈਕਨਿਕ ਡਿਪਲੋਮਾ, ਆਈ.ਟੀ.ਆਈ., ਆਈ.ਆਈ.ਟੀ/ਆਈ.ਆਈ.ਐਸ.ਈ.ਆਰ. ਸੰਸਥਾਵਾਂ, ਪੈਰਾਮੈਡੀਕਲ ਕੋਰਸਾਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ ਆਦਿ ਬਾਰੇ ਜਾਣਕਾਰੀ ਦਿੱਤੀ ਗਈ।ਵੱਖ-ਵੱਖ ਮੁਕਾਬਲੇ ਦੀਆ ਪ੍ਰੀਖਿਆਵਾਂ ਅਤੇ ਇਹਨਾ ਦੀ ਤਿਆਰੀ, ਸਿਵਲ ਸਰਵਿਸਿਸ/ਜੁਡੀਸ਼ੀਅਰੀ ਆਦਿ ਦੀ ਤਿਆਰੀ ਅਤੇ ਰੱਖਿਆ ਸੇਨਾਵਾਂ ਵਿੱਚ ਜਾਣ ਲਈ ਮਹਾਰਾਜਾ ਰਣਜੀਤ ਸਿੰਘ ਅਤੇ ਮਾਈ ਭਾਗੋ ਆਰਮਡ ਫੋਰਸਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਬਾਰੇ ਗਾਈਡ ਕੀਤਾ ਅਤੇ ਨਾਲ ਹੀ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਵੱਲੋ ਦਿੱਤੀਆ ਜਾਂਦੀਆ ਵੱਖ-ਵੱਖ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦੌਰਾਨ ਸਕੂਲ ਦੇ ਪਿ੍ਰੰਸੀਪਲ ਜਗਦੀਸ਼ ਰਾਏ ਗਾਈਡੈਂਸ ਇੰਚਾਰਜ ਸ਼੍ਰੀ ਸੁਖਪਾਲ ਸਿੰਘ ਹਾਜ਼ਰ ਸਨ।