ਹਲਕਾ ਲੰਬੀ ਅਧੀਨ ਪੈਂਦੇ ਪਿੰਡਾਂ ਵਿੱਚ 4 ਜੁਲਾਈ ਤੋਂ 30 ਅਗਸਤ ਤੱਕ ਲਗਾਏ ਜਾਣਗੇ ਵਿਸ਼ੇਸ਼ ਸੁਵਿਧਾ ਕੈਂਪ- ਡਿਪਟੀ ਕਮਿਸ਼ਨਰ

ਲੰਬੀ:- ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਸ਼੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਹਲਕਾ ਲੰਬੀ ਦੇ ਵੱਖ-ਵੱਖ ਪਿੰਡਾਂ ਵਿੱਚ ਪੰਜਾਬ ਸਰਕਾਰ ਵੱਲੋਂ ਸਮਾਜ ਭਲਾਈ ਨਾਲ ਸੰਬੰਧਿਤ ਵੱਖ-ਵੱਖ ਸਕੀਮਾਂ ਦਾ ਲਾਭ ਲੋਕਾਂ ਨੂੰ ਦੇਣ ਲਈ ਵਿਸੇਸ਼ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਕੈਂਪ ਦੌਰਾਨ ਇਨ੍ਹਾਂ ਸਕੀਮਾਂ ਦੀ ਜਾਗਰੂਕਤਾ ਲਈ ਡਾ.ਬਲਜੀਤ ਕੌਰ ਮੰਤਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਸ. ਗੁਰਮੀਤ ਸਿੰਘ ਖੁੱਡੀਆਂ ਐੱਮ.ਐੱਲ.ਏ. ਹਲਕਾ ਲੰਬੀ, ਦੀ ਯੋਗ ਅਗਵਾਈ ਹੇਠ ਅਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਯਤਨਾ ਸਦਕਾ 4 ਜੁਲਾਈ ਤੋਂ 30 ਅਗਸਤ ਤੱਕ ਪਿੰਡ ਪੱਧਰ ‘ਤੇ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਪਾਂ ਵਿੱਚ ਲੋਕਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਜਿਵੇਂ ਕਿ ਪੈਨਸ਼ਨ ਸਕੀਮ, ਦਿਵਿਆਂਗ ਸਰਟੀਫਿਕੇਟ, ਪੋਸ਼ਣ ਅਭਿਆਨ ਸੰਬੰਧੀ, ਲੇਬਰ ਕਾਰਡ, ਸ਼ਗਨ ਸਕੀਮ, ਸਮਾਰਟ ਰਾਸ਼ਨ ਕਾਰਡ, ਵਨ ਸਟਾਪ ਸੈਂਟਰ (ਸਖੀ), ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ, ਬੇਟੀ ਬਚਾਓ-ਬੇਟੀ ਪੜਾਓ ਸਕੀਮ ਸੰਬੰਧੀ ਜਾਗਰੂਕ ਕੀਤਾ ਜਾਵੇਗਾ ਅਤੇ ਯੋਗ ਲਾਭਪਾਤਰੀਆਂ ਨੂੰ ਮੌਕੇ ‘ਤੇ ਸਕੀਮ ਦਾ ਲਾਭ ਮੁਹੱਈਆ ਕਰਵਾਉਣ ਲਈ ਕਾਰਵਾਈ ਕੀਤੀ ਜਾਵੇਗੀ। Author: Malout Live