ਜੀ.ਟੀ.ਬੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਈ ਗਈ ਭਾਸ਼ਣ ਪ੍ਰਤੀਯੋਗਿਤਾ

ਮਲੋਟ:- ਸ. ਅਜਾਇਬ ਸਿੰਘ ਭੱਟੀ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਜੀ ਦੇ ਅਦੇਸ਼ਾ ਅਨੁਸਾਰ ਅੱਜ ਮਿਤੀ 22/11/2019 ਨੂੰ ਜੀ.ਟੀ.ਬੀ. ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮਲੋਟ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪ੍ਰਿੰਸੀਪਲ ਮੈਡਮ ਅਮਰਜੀਤ ਨਰੂਲਾ ਦੀ ਅਗਵਾਈ ਹੇਠ ਕਲਸਟਰ ਪੱਧਰ ਤੇ ਭਾਸ਼ਣ ਪ੍ਰਤੀਯੋਗਿਤਾ ਕਰਵਾਈ ਗਈ। ਜਿਸ ਵਿੱਚ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਗੁਰੂ ਨਾਨਕ ਦੇਵ ਜੀ ਦੀਆ ਸਿੱਖਿਆਵਾਂ ਸਬੰਧੀ ਆਪਣੇ-ਆਪਣੇ ਭਾਸ਼ਣ ਰਾਹੀ ਚਾਨਣਾ ਪਾਇਆ, ਇਸ ਭਾਸ਼ਣ ਪ੍ਰਤੀਯੋਗਿਤਾ ਵਿੱਚ ਡਾ. ਹਰੀ ਭਜਨ, ਸ. ਹਿਰਦੇਪਾਲ ਸਿਘ ਅਤੇ ਸ. ਹਰਵਿੰਦਰ ਸਿੰਘ ਸੀਚਾ ਨੇ ਜੱਜ ਦੀ ਭੂਮਿਕਾ ਨਿਭਾਉਦੇ ਹੋਏ ਨਿਰਪੱਖ ਫੈਸਲਾ ਦਿੱਤਾ ਜਿਸ ਵਿੱਚ ਜੀ.ਟੀ ਬੀ ਖਾ. ਸੀ. ਸੈ. ਸਕੂਲ, ਮਲੋਟ ਦੇ ਬਾਰਵੀ ਜਮਾਤ ਦੇ ਵਿਦਿਆਰਥੀ ਅਭੀਜੀਤ ਸਿੰਘ ਪਹਿਲੇ ਸਥਾਨ ਅਤੇ ਜੀ.ਟੀ ਬੀ ਖਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੇ ਗਿਆਰਵੀ ਜਮਾਤ ਦੇ ਵਿਦਿਆਰਥੀ ਸੁਖਜੀਵਨ ਸਿੰਘ ਨੇ ਮੁੰਡਿਆ ਵਿੱਚੋ ਅਤੇ ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਮਲੋਟ ਦੀ ਵਿਦਿਆਰਥਣ ਅੰਬਿਕਾ ਸ਼ਰਮਾ ਨੇ ਪਹਿਲਾ ਅਤੇ ਸਰਕਾਰੀ ਹਾਈ ਸਕੂਲ ਦਾਨੇਵਾਲਾ ਦੀ ਦੱਸਵੀ ਜਮਾਤ ਦੀ ਵਿਦਿਆਰਥਣ ਹਰਜੋਤ ਕੌਰ ਲੜਕੀਆਂ ਵਿੱਚੋ ਦੂਸਰਾ ਸਥਾਨ ਪ੍ਰਾਪਤ ਕੀਤਾ । ਇਸ ਮੌਕੇ ਤੇ ਸਕੂਲ ਦੇ ਪ੍ਰਿ: ਮੈਡਮ ਅਮਰਜੀਤ ਨਰੂਲਾ ਜੀ ਨੇ ਬਾਹਰੇ ਸਕੂਲਾਂ ਤੋਂ ਆਏ ਵਿਦਿਆਰਥੀਆਂ ਨੂੰ ਜੀ ਆਇਆ ਆਖਿਆ ਅਤੇ ਜਗਤ ਗੁਰੂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀਆ ਸਿਖਿਆਵਾਂ ਤੇ ਚੱਲਣ ਦਾ ਸੁਨੇਹਾ ਦਿੱਤਾ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।