District News

ਨਹਿਰੂ ਯੁਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਕਰਵਾਏ ਗਏ ਭਾਸ਼ਣ ਮੁਕਾਬਲੇ

ਸ੍ਰੀ ਮੁਕਤਸਰ ਸਾਹਿਬ:- ਨਹਿਰੂ ਯੁਵਾ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਜ਼ਿਲਾ ਯੂਥ ਕੋਆਰਡੀਨੇਟਰ ਸ. ਐੱਸ ਐੱਸ ਬੇਦੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜ਼ਿਲਾ ਪੱਧਰੀ ਭਾਸ਼ਣ ਮੁਕਬਲੇ ਲਈ ਅੱਜ ਲੰਬੀ ਬਲਾਕ ਦੇ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਇਸ ਅਧੀਨ ਦਸਮੇਸ਼ ਗਰਲਜ਼ ਕਾਲਜ ਆਫ ਐਜੂਕੇਸ਼ਨ, ਬਾਦਲ ’ਚ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ 11 ਲੜਕੇ ਲੜਕੀਆਂ ਨੇ ਭਾਗ ਲਿਆ। ਇਹ ਭਾਸ਼ਣ ਮੁਕਾਬਲੇ ਪ੍ਰੋਗਰਾਮ ਕੋਆਰਡੀਨੇਟਰ ਸ. ਸਵਰਨਜੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਕਰਵਾਏ ਗਏ। ਇਸ ਮੁਕਾਬਲੇ ਵਿਚੋਂ ਸ਼ੀਤਲ ਨੇ ਪਹਿਲਾ, ਤੇਜਸਵਨੀ ਨੇ ਦੂਜਾ ਅਤੇ ਗੁਰਜੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਮੈਡਮ ਸੁਨੀਤਾ ਸਿੰਗਲਾ ਤੇ ਬਬਨਦੀਪ ਕੌਰ ਤੇ ਡੇਜੀ ਸਿੰਗਲਾ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਕਾਲਜ ਪਿ੍ਰੰਸੀਪਲ ਵਨੀਤਾ ਗੁਪਤਾ ਅਤੇ ਡਾ. ਐਸ ਐਸ ਸੰਘਾ ਮੌਜੂਦ ਸਨ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Back to top button