District NewsMalout News

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਆਰਥਿਕ ਸਹਾਇਤਾ ਦੇ ਕੇ ਸ਼ਹੀਦਾਂ ਨੂੰ ਕੀਤੀ ਸ਼ਰਧਾਂਜਲੀ ਭੇਟ

ਮਲੋਟ: ਪ੍ਰੋ. ਡਾਕਟਰ ਐੱਸ.ਪੀ ਸਿੰਘ ਓਬਰਾਏ ਦੀ ਯੋਗ ਅਗਵਾਈ ਹੇਠ ਕੰਮ ਕਰ ਰਹੀ ਟਰੱਸਟ ਦੀ ਸ਼੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਅੱਜ ਸ਼ਹੀਦ ਭਗਤ ਸਿੰਘ ਅਤੇ ਸਾਥੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਉਨ੍ਹਾਂ ਦੀ ਸ਼ਹੀਦੀ ਨੂੰ ਸਮਰਪਿਤ 10 ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਤਾਂ ਜੋ ਉਹ ਆਪਣੀਆਂ ਨਿੱਜੀ ਜ਼ਰੂਰਤਾਂ ਪੂਰੀਆਂ ਕਰ ਸਕਣ। ਇਸ ਦੌਰਾਨ ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਓਬਰਾਏ ਵੱਲੋਂ

ਜੋ ਵੀ ਰਾਸ਼ੀ ਮੱਦਦ ਦੇ ਰੂਪ ਵਿੱਚ ਦਿੱਤੀ ਜਾਂਦੀ ਹੈ, ਉਹ ਆਪਣੀ ਨੇਕ ਕਮਾਈ ਵਿੱਚੋਂ ਦਸਵੰਧ ਕੱਢ ਕੇ ਦਿੱਤੀ ਜਾਂਦੀ ਹੈ। ਕਿਉਂਕਿ ਦੁਨੀਆਂ ਭਰ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜ਼ੋਨ, ਅਰਵਿੰਦਰ ਪਾਲ ਸਿੰਘ ਬੂੜਾ ਗੁੱਜਰ ਜਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਵਿੰਦਰ ਸਿੰਘ ਬਰਾੜ, ਬਲਜੀਤ ਸਿੰਘ, ਸੋਮਨਾਥ, ਅਸ਼ੋਕ ਕੁਮਾਰ, ਮਲਕੀਤ ਸਿੰਘ, ਜਸਵਿੰਦਰ ਸਿੰਘ, ਸੰਜੀਵ ਕੁਮਾਰ ਅਤੇ ਮੈਡਮ ਹੇਮਲਤਾ ਹਾਜਿਰ ਸਨ।

Author: Malout Live

Back to top button