ਪੁਲਿਸ ਵਿਭਾਗ ਵੱਲੋਂ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੱਲ੍ਹ ਕਰਵਾਏ ਜਾ ਰਹੇ ਹਨ ਖੇਡ ਮੁਕਾਬਲੇ
ਮਲੋਟ (ਸ਼੍ਰੀ ਮੁਕਤਸਰ ਸਾਹਿਬ): ਪੁਲਿਸ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਕੱਲ੍ਹ 1 ਫਰਵਰੀ 2024 ਦਿਨ ਵੀਰਵਾਰ ਸਵੇਰੇ 9:00 ਵਜੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਖੇਡ ਮੁਕਾਬਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਹਾਕੀ, ਬਾਸਕਿਟ ਬਾਲ, ਰੱਸਾ ਕੱਸੀ, ਵਾਲੀਬਾਲ, 400 ਮੀਟਰ ਰੇਸ, ਜਿਮਨਾਸਟਿਕ ਸ਼ੋ, ਨਸ਼ਿਆਂ ਖਿਲਾਫ ਨਾਟਕ ਅਤੇ ਜਾਗਰੁਕਤਾ ਪ੍ਰੋਗਰਾਮ ਸ਼ਾਮਿਲ ਹਨ।
ਪੁਲਿਸ ਵਿਭਾਗ ਵੱਲੋਂ ਸ਼ਹਿਰ ਨਿਵਾਸੀਆਂ ਨੂੰ ਖੇਡ ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਗਿਆ ਹੈ। ਵਧੇਰੇ ਜਾਣਕਾਰੀ ਲਈ ਏ.ਐੱਸ.ਆਈ ਜਗਸੀਰ ਪੁਰੀ ਨਾਲ 80541-70777 ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। Author: Malout Live