ਸਬ-ਡਿਵੀਜਨ ਸਾਂਝ ਕੇਂਦਰ ਮਲੋਟ ਦੇ 'ਚੈਰੀਟੇਬਲ ਪ੍ਰੋਗਰਾਮ ਤਹਿਤ' SSP ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵੱਲੋ ਵਿਦਿਆਰਥੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ

ਮਲੋਟ (ਸ਼੍ਰੀ ਮੁਕਤਸਰ ਸਾਹਿਬ): ਮਾਨਯੋਗ ਸਪੈਸ਼ਲ ਡਾਇਰੈਕਟਰ ਜਨਰਲ ਪੁਲਿਸ ਕਮਿਊਨਟੀ ਅਫੇਰਜ਼ ਡਿਵੀਜਨ ਪੰਜਾਬ, ਦੇ ਦਿਸ਼ਾ-ਨਿਰਦੇਸਾ ਅਨੁਸਾਰ ਮਾਨਯੋਗ ਸੀਨੀਅਰ ਕਪਤਾਨ ਪੁਲਿਸ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਸਿੰਘ ਮੀਨਾ IPS ਅਤੇ ਕਪਤਾਨ ਪੁਲਿਸ (ਸਥਾਨਕ) ਕਮ ਜਿਲ੍ਹਾ ਕਮਿਊਨਿਟੀ ਪੁਲਿਸ ਅਫਸਰ ਸ਼੍ਰੀ ਕੁਲਵੰਤ ਰਾਏ PPS ਦੁਆਰਾ ਸਾਂਝ ਕੇਂਦਰ ਸਬ-ਡਿਵੀਜਨ ਮਲੋਟ ਦੇ ‘ਚੈਰੀਟੇਬਲ ਪ੍ਰੋਗਰਾਮ ਤਹਿਤ’

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਦੇਕਰਨ ਦੀ ਫੁੱਟਬਾਲ ਟੀਮ ਨੂੰ ਸਪੋਰਟਸ ਕਿੱਟਾਂ ਵੰਡ ਕੇ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਗਿਆ। ਇਸ ਦੌਰਾਨ ਮਾਨਯੋਗ ਐੱਸ.ਐੱਸ.ਪੀ ਸਾਹਿਬ ਵੱਲੋਂ ਬੱਚਿਆਂ ਨੂੰ ਨਸ਼ੇ ਤੋਂ ਦੂਰ ਰਹਿ ਕੇ ਖੇਡਾਂ ਪ੍ਰਤੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਡੀ.ਪੀ.ਈ ਟੀਚਰ ਚਰਨਜੀਤ ਸਿੰਘ ਵੱਲੋਂ ਮਾਨਯੋਗ ਐੱਸ.ਐੱਸ.ਪੀ ਸਾਹਿਬ ਅਤੇ ਸਾਂਝ ਟੀਮ ਦਾ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। Author: Malout Live