ਪੰਜਾਬ ਯੁਨੀਵਰਸਿਟੀ ਦੇ ਰੂਰਲ ਸੈਂਟਰ ਵਿਚ ਸਪੋਰਟਸ ਮੀਟ
ਦੋਦਾ, ਸ੍ਰੀ ਮੁਕਤਸਰ ਸਾਹਿਬ, 4 ਮਾਰਚ:-
ਪੰਜਾਬ ਯੂਨੀਵਰਸਿਟੀ ਰੂਰਲ ਸੈਂਟਰ, ਕਾਉਣੀ ਵਿਖੇ ਚੱਲ ਰਹੀ ਸਪੋਰਟਸ ਮੀਟ ਵਿਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਖਿਲਾਫ ਜਾਗਰੂਕ ਕਰਨ ਲਈ ਗਿੱਦੜਬਾਹਾ ਦੇ ਐਸ.ਡੀ.ਐਮ. ਸ੍ਰੀ ਓਮ ਪ੍ਰਕਾਸ਼ ਪੀਸੀਐਸ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਮੁੱਖ ਮਹਿਮਾਨ ਵਜੋਂ ਸਪੋਰਟਸ ਮੀਟ ਦਾ ਆਗਾਜ ਕੀਤਾ ।
ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਮਿਸਨ ਤੰਦਰੁਸਤ ਪੰਜਾਬ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਉਨਾਂ ਨੇ ਨਸ਼ਿਆਂ ਦੀ ਬਿਮਾਰੀ ਸਮਾਜ ਵਿੱਚੋਂ ਖਤਮ ਕਰਨ ਲਈ ਕਿਹਾ ਕਿ ਸਰੀਰਕ ਤੰਦਰੁਸਤੀ ਅਤੇ ਮਾਨਸਿਕ ਵਿਕਾਸ ਲਈ ਖੇਡਾਂ ਵਿੱਚ ਹਿੱਸਾ ਲੈਣਾ ਅਤੇ ਨਸ਼ਿਆਂ ਤੋਂ ਦੂਰ ਰਹਿਣਾ ਅਤਿ ਜਰੂਰੀ ਹੈ। ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਗਿਆ ਕਿ ਜਿਹੜੇ ਨੌਜਵਾਨ ਨਸਅਿਾਂ ਵਿੱਚ ਗ੍ਰਸਤ ਹੋ ਚੁੱਕੇ ਹਨ, ਉਨਾਂ ਦੀ ਸਹਾਇਤਾ ਕੀਤੀ ਜਾਵੇ ਅਤੇ ਨਸੇ ਛੱਡਣ ਲਈ ਹੱਲਾਸੇਰੀ ਦਿੱਤੀ ਜਾਵੇ ਅਤੇ ਉਨਾਂ ਨਾਲ ਪਿਆਰ ਨਾਲ ਪੇਸ਼ ਆਇਆ ਜਾਵੇ। ਜੇਕਰ ਕੋਈ ਨਸਾ ਪੀੜਤ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਸਰਕਾਰੀ ਹਸਪਤਾਲਾਂ ਵਿੱਚ ਜਾਣ ਵਿੱਚ ਉਨਾਂ ਦੀ ਮੱਦਦ ਕੀਤੀ ਜਾਵੇ।
ਐਸਡੀਐਮ ਸ੍ਰੀ ਓਮ ਪ੍ਰਕਾਸ਼ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੇ ਖਾਤਮੇ ਲਈ ਮੋਹਰੀ ਭੁਮਿਕਾ ਨਿਭਾਉਣ ਅਤੇ ਉਨਾਂ ਦੇ ਆਸਪਾਸ ਜੋ ਕੋਈ ਵੀ ਨਸ਼ੇ ਤੋਂ ਪੀੜਤ ਹੈ ਉਸ ਨੂੰ ਪ੍ਰੇਰਿਤ ਕਰਕੇ ਓਟ ਕਲੀਨਿਕ ਜਾਂ ਨਸ਼ਾਂ ਮੁਕਤੀ ਕੇਂਦਰ ਵਿਖੇ ਲਿਆਂਦਾ ਜਾਵੇ। ਉਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਨਸ਼ੇ ਤੋਂ ਪੀੜਤਾਂ ਦਾ ਹਰ ਪ੍ਰਕਾਰ ਦਾ ਇਲਾਜ ਪੂਰੀ ਤਰਾਂ ਮੁਫ਼ਤ ਹੈ। ਗਿੱਦੜਬਾਹਾ ਅਤੇ ਦੋਦਾ ਵਿਖੇ ਓਟ ਕਲੀਨਿਕ ਚੱਲ ਰਹੇ ਹਨ।
ਇਸ ਮੌਕੇ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਸ੍ਰੀ ਨਰਿੰਦਰ ਕਾਊਣੀ ਨੇ ਵੀ ਸੰਬੋਧਨ ਵਿਚ ਵਿਦਿਆਰਥੀਆਂ ਦੀ ਖੇਡ ਪ੍ਰਤਿਭਾ ਦੀ ਸਲਾਘਾ ਕਰਦਿਆਂ ਕਿਹਾ ਕਿ ਖੇਡਾਂ ਦਾ ਮਨੁੱਖ ਦੇ ਵਿਕਾਸ ਵਿਚ ਅਹਿਮ ਯੋਗਦਾਨ ਹੈ। ਖੇਤਰੀ ਕੇਂਦਰ ਦੇ ਡਾਇਰੈਕਟਰ ਸ੍ਰੀ ਰਾਜੇਸ਼ ਕੁਮਾਰ ਮਿਸ਼ਰਾਂ ਨੇ ਇਸ ਤੋਂ ਪਹਿਲਾਂ ਸਭ ਨੂੰ ਜੀ ਆਇਆਂ ਨੂੰ ਕਿਹਾ।